Monday, July 14, 2025
Breaking News

ਮੁੱਖ ਮੰਤਰੀ ਨੇ ਸ਼ਹੀਦ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਸਨਮਾਨ ਰਾਸ਼ੀ ਵਜੋਂ ਸੌਂਪਿਆ ਇੱਕ ਕਰੋੜ ਦਾ ਚੈਕ

ਕਿਹਾ ਛਾਜਲੀ ਵਿਖੇ ਸ਼ਹੀਦ ਦੀ ਯਾਦ ‘ਚ ਸਥਾਪਿਤ ਕੀਤਾ ਜਾਵੇਗਾ ਬੁੱਤ

ਸੰਗਰੂਰ, 16 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜੰਮੂ ਕਸ਼ਮੀਰ ‘ਚ ਕਾਰਗਿਲ ਵਿਖੇ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਬਹਾਦਰ ਜਵਾਨ ਪਰਵਿੰਦਰ ਸਿੰਘ ਦੇ ਘਰ ਜਾ ਕੇ ਪਰਿਵਾਰ ਨੂੰ ਸਨਮਾਨ ਰਾਸ਼ੀ ਵਜੋਂ ਇੱਕ ਕਰੋੜ ਰੁਪਏ ਦਾ ਚੈਕ ਸੌਂਪਿਆ।
ਮੁੱਖ ਮੰਤਰੀ ਨੇ ਸ਼ਹੀਦ ਪਰਵਿੰਦਰ ਸਿੰਘ ਦੇ ਮਾਪਿਆਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਦੇਸ਼ ਹਮੇਸ਼ਾਂ ਆਪਣੇ ਸ਼ਹੀਦਾਂ ਦਾ ਰਿਣੀ ਰਹੇਗਾ, ਜੋ ਦੁਸ਼ਮਣ ਤਾਕਤਾਂ ਤੋਂ ਆਪਣੇ ਵਤਨ ਦੀ ਰਾਖੀ ਕਰਦਿਆਂ ਜਾਨ ਨਿਛਾਵਰ ਕਰ ਦਿੰਦੇ ਹਨ।ਉਨ੍ਹਾਂ ਨੇ ਸ਼ਹੀਦ ਪਰਵਿੰਦਰ ਸਿੰਘ ਦੀ ਯਾਦ ‘ਚ ਪਿੰਡ ਵਿੱਚ ਬੁੱਤ ਲਾਉਣ ਦਾ ਵੀ ਐਲਾਨ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਪਰਿਵਾਰ ਵੱਲੋਂ ਸ਼ਹੀਦ ਦੀ ਪਤਨੀ ਲਈ ਨੌਕਰੀ ਦੀ ਮੰਗ ਕੀਤੀ ਗਈ ਹੈ ਅਤੇ ਸੂਬਾ ਸਰਕਾਰ ਵਲੋਂ ਆਪਣੀ ਨੀਤੀ ਤਹਿਤ ਨੌਕਰੀ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਦਾ ਪਰਿਵਾਰ ਦੇਸ਼ ਸੇਵਾ ਪ੍ਰਤੀ ਸਮਰਪਿਤ ਹੈ ਕਿਉਂ ਜੋ ਉਨ੍ਹਾਂ ਦੇ ਪਿਤਾ ਜੀ ਵੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ ਅਤੇ ਉਨ੍ਹਾਂ ਦੇ ਭਰਾ ਵੀ ਇਸ ਵੇਲੇ ਫੌਜ ਵਿੱਚ ਹਨ।ਉਨ੍ਹਾਂ ਕਿਹਾ ਕਿ ਸ਼ਹੀਦ ਕਿਸੇ ਇਕ ਪਰਿਵਾਰ ਜਾਂ ਸੂਬੇ ਦੇ ਨਹੀਂ ਸਗੋਂ ਪੂਰੇ ਦੇਸ਼ ਦੇ ਸ਼ਹੀਦ ਹੁੰਦੇ ਹਨ।
ਸ਼ਹੀਦ ਸੈਨਿਕ ਪਰਵਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਬਹਾਦਰੀ, ਪੇਸ਼ੇਵਰ ਵਚਨਬੱਧਤਾ ਅਤੇ ਸਾਹਸ ਦਾ ਪ੍ਰਗਟਾਵਾ ਕਰਕੇ ਮੁਲਕ ਅਤੇ ਖਾਸ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …