21 ਅਕਤੂਬਰ ਤੋਂ ਸ਼ੁਰੂ ਹੋਵੇਗੀ ਵੋਟਰਾਂ ਦੀ ਰਜਿਸਟ੍ਰਰੇਸ਼ਨ, ਚੋਣ ਹਲਕਿਆਂ ‘ਚ ਰਿਵਾਈਜਿੰਗ ਅਥਾਰਿਟੀ ਅਫ਼ਸਰ ਨਿਯੁੱਕਤ
ਅੰਮਿਤਸਰ, 17 ਅਕਤੂਬਰ (ਸੁਖਬੀਰ ਸਿੰਘ) – ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ
ਗੁਰਦੁਆਰਾ ਬੋਰਡ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ।ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰੀਕਿ੍ਰਆ ਤਹਿਤ ਸਭ ਤੋਂ ਪਹਿਲਾਂ 21 ਅਕਤੂਬਰ 2023 ਨੂੰ ਵੋਟਰ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ, ਜੋ ਕਿ 15 ਨਵੰਬਰ 2023 ਤੱਕ ਚੱਲੇਗੀ ਅਤੇ ਇਸ ਦੌਰਾਨ ਵੋਟਰ ਸੂਚੀ ਦੀ ਤਿਆਰੀ ਲਈ ਕੇਸਾਧਾਰੀ ਵਿਅਕਤੀਆਂ ਪਾਸੋਂ ਫਾਰਮ ਪ੍ਰਾਪਤ ਕੀਤੇ ਜਾਣਗੇ।ਉਨਾਂ ਦੱਸਿਆ ਕਿ ਲੋੜੀਂਦੇ ਫਾਰਮ ਪੇਂਡੂ ਖੇਤਰਾਂ ਵਿੱਚ ਜਿਲ੍ਹੇ ਦੇ ਸਮੂਹ ਪਟਵਾਰੀਆਂ ਅਤੇ ਸ਼ਹਿਰੀ ਖੇਤਰ ਵਿੱਚ ਨਗਰ ਨਿਗਮ, ਨਗਰ ਕੌਂਸਲਾਂ, ਨਗਰ ਪੰਚਾਇਤਾਂ, ਕਾਰਜ਼ ਸਾਧਕ ਅਫ਼ਸਰਾਂ ਪਾਸ ਜਮ੍ਹਾ ਕਰਵਾ ਸਕਣਗੇ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਅੰਮ੍ਰਿਤਸਰ ਵਿੱਚ ਪੈਂਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਹਲਕੇ 87- ਬਾਬਾ ਬਕਾਲਾ ਲਈ ਉਪ ਮੰਡਲ ਮੈਜਿਸਟ੍ਰੇਟ ਬਾਬਾ ਬਕਾਲਾ, 95-ਵੇਰਕਾ ਲਈ ਉਪ ਮੰਡਲ ਮੈਜਿਸਟ੍ਰੇਟ ਅੰਮ੍ਰਿਤਸਰ-2, 96-ਅੰਮਿ੍ਰਤਸਰ ਸ਼ਹਿਰ ਪੂਰਬੀ ਲਈ ਜਾਇੰਟ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ, 97-ਅੰਮ੍ਰਿਤਸਰ ਸ਼ਹਿਰ ਕੇਂਦਰੀ ਲਈ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ, 98-ਅੰਮ੍ਰਿਤਸਰ ਸ਼ਹਿਰ ਪੱਛਮੀ ਲਈ ਵਧੀਕ ਚੀਫ ਮੁੱਖ ਪ੍ਰਸਾਸ਼ਕ ਅੰਮ੍ਰਿਤਸਰ ਵਿਕਾਸ ਅਥਾਰਿਟੀ, 99-ਚੋਗਾਵਾਂ ਲਈ ਉਪ ਮੰਡਲ ਮੈਜਿਸਟ੍ਰੇਟ ਲੋਪੋਕੇ, 100-ਅਜਨਾਲਾ ਲਈ ਉਪ ਮੰਡਲ ਮੈਜਿਸਟ੍ਰੇਟ ਅਜਨਾਲਾ, 101-ਗੁਰੂ ਕਾ ਬਾਗ ਲਈ ਉਪ ਮੰਡਲ ਮੈਜਿਸਟੇਟ ਮਜੀਠਾ, 102-ਜੰਡਿਆਲਾ ਲਈ ਉਪ ਮੰਡਲ ਮੈਜਿਸਟ੍ਰੇਟ ਅੰਮ੍ਰਿਤਸਰ-1 ਅਤੇ 103-ਮੱਤੇਵਾਲ ਲਈ ਸਹਾਇਕ ਕਮਿਸ਼ਨਰ ਜਨਰਲ ਰਿਵਾਈਜਿੰਗ ਅਥਾਰਿਟੀ ਅਫ਼ਸਰ ਨਿਯੁੱਕਤ ਕੀਤਾ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਕੇਵਲ ਕੇਸਾਧਾਰੀ ਸਿੱਖ ਗੁਰਦੁਆਰਾ ਵੋਟਰ ਸੂਚੀ ਵਿੱਚ ਨਾਮ ਸ਼ਾਮਲ ਕਰਨ ਲਈ ਫਾਰਮ ਨੰਬਰ 1 ਭਰਨ ਦੀ ਖੇਚਲ ਅਤੇ ਫਾਰਮ ਵਿਅਕਤੀ ਦੇ ਰੂਪ ਵਿੱਚ ਹੀ ਪ੍ਰਾਪਤ ਕੀਤੇ ਜਾਣਗੇ।ਉਨਾਂ ਦੱਸਿਆ ਕਿ ਫਾਰਮ ਨੰਬਰ 1 ਜਿਲ੍ਹਾ ਪ੍ਰਸਾਸ਼ਨ ਦੀ ਵੈਬਸਾਈਟ www.amritsar.nic.in ‘ਤੇ ਉਪਲੱਬਧ ਕਰਵਾ ਦਿੱਤਾ ਗਿਆ ਹੈ।
Punjab Post Daily Online Newspaper & Print Media