ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਜੰਡਿਆਲਾ ਗੁਰੂ ਦੇ ਪਿੰਡ ਤਾਰਾਗੜ੍ਹ ਜਿਲ੍ਹਾ ਅੰਮ੍ਰਿਤਸਰ ਦੇ ਆਸਦੀਪ ਸਿੰਘ ਪੁੱਤਰ ਕੈਪਟਨ ਗੁਰਮੀਤ ਸਿੰਘ ਨੇ
ਜੁਡੀਸ਼ੀਅਲ ਦੀ ਪ੍ਰੀਖਿਆ ਪਾਸ ਕਰਕੇ ਆਪਣਾ ਜੱਜ ਬਣਨ ਦਾ ਸੁਪਨਾ ਸਾਕਾਰ ਕਰਕੇ ਆਪਣੇ ਮਾਪਿਆਂ ਅਤੇ ਜੰਡਿਆਲਾ ਗੁਰੂ ਦਾ ਨਾਮ ਮਾਣ ਨਾਲ ਉਚਾ ਕੀਤਾ ਹੈ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪਿੰਡ ਤਾਰਾਗੜ੍ਹ ਦੇ ਆਸਦੀਪ ਸਿੰਘ ਦੇ ਜੱਜ ਬਣਨ ‘ਤੇ ਉਨਾਂ ਦੇ ਗ੍ਰਹਿ ਪਹੁੰਚ ਕੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ।ਉਨਾਂ ਕਿਹਾ ਕਿ ਇਕ ਆਮ ਘਰ ਦੋਂ ਉਠ ਕੇ ਜੱਜ ਦੀ ਕੁਰਸੀ ਤੇ ਪਹੁੰਚਣਾ ਬੜੇ ਹੀ ਮਾਣ ਵਾਲੀ ਗੱਲ ਹੈ ਅਤੇ ਉਹ ਨੌਜਵਾਨ ਪੀੜ੍ਹੀ ਨੂੰ ਅਪੀਲ ਕਰਦੇ ਹਨ ਕਿ ਉਹ ਵੀ ਪੂਰੀ ਮਿਹਨਤ ਕਰਨ ਅਤੇ ਆਸਦੀਪ ਸਿੰਘ ਵਾਂਗ ਹੀ ਪੰਜਾਬ ਦੀ ਨਵੀਂ ਆਸ ਬਣਨ।
ਈ.ਟੀ.ਓ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਆਪਣੇ 18 ਮਹੀਨਿਆਂ ਦੇ ਕਾਰਜਕਾਲ ਦੌਰਾਨ ਹੀ 37000 ਤੋਂ ਵੱਧ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਹਨ।ਉਨਾਂ ਕਿਹਾ ਕਿ ਅੱਜ ਦੇ ਨੌਜਵਾਨਾਂ ਨੂੰ ਆਪਣਾ ਦੇਸ਼ ਛੱਡ ਕੇ ਵਿਦੇਸ਼ਾਂ ਵੱਲ ਨਹੀਂ ਜਾਣਾ ਚਾਹੀਦਾ ਹੈ, ਸਗੋਂ ਇਥੇ ਰਹਿ ਕੇ ਹੀ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਆਪਣਾ ਯੋਗਦਾਨ ਪਾਉਣ। ਉਨਾਂ ਕਿਹਾ ਕਿ ਸਾਡੀ ਸਰਕਾਰ ਨੇ ਬਿਨਾਂ ਕਿਸੇ ਭੇਦਭਾਵ, ਸਿਫਾਰਸ਼ ਕੇਵਲ ਯੋਗਤਾ ਦੇ ਆਧਾਰ ‘ਤੇ ਹੀ ਨੌਕਰੀਆਂ ਦਿੱਤੀਆਂ ਹਨ ਅਤੇ ਸਾਡੀ ਸਰਕਾਰ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟਾਲਰੈਂਸ ਨੀਤੀ ‘ਤੇ ਕੰਮ ਕਰ ਰਹੀ ਹੈ।
Check Also
ਡਿਪਟੀ ਕਮਿਸ਼ਨਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ
ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ …
Punjab Post Daily Online Newspaper & Print Media