Friday, June 19, 2026

ਖੂਨਦਾਨੀ ਚਮਕੌਰ ਸਿੰਘ ਸ਼ਾਹਪੁਰ ਦਾ ਮੁੱਖ ਮੰਤਰੀ ਮਾਨ ਵਲੋਂ ਵਿਸ਼ੇਸ਼ ਸਨਮਾਨ, 38 ਵਾਰ ਕਰ ਚੁੱਕੇ ਹਨ ਖੂਨਦਾਨ

ਸੰਗਰੂਰ, 19 ਅਕਤੂਬਰ (ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਸਤੌਜ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜਨਮ ਦਿਨ ਮੌਕੇ ਰਾਹਤ ਫਾਊਂਡੇਸ਼ਨ ਪੰਜਾਬ ਦੇ ਸੂਬਾਈ ਪ੍ਰਧਾਨ ਹਰਵਿੰਦਰਪਾਲ ਰਿਸ਼ੀ ਅਤੇ ਸ਼ਹੀਦ ਉਧਮ ਸਿੰਘ ਨੌਜਵਾਨ ਸਪੋਰਟਸ ਕਲੱਬ ਬਿਗੜਵਾਲ ਦੇ ਪ੍ਰਧਾਨ ਗੁਰਸੇਵਕ ਸਿੰਘ ਦੀ ਅਗਵਾਈ ਹੇਠ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ।ਇਸ ਕੈਂਪ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 38ਵੀਂ ਵਾਰ ਖੂਨਦਾਨ ਕਰਨ ਵਾਲੇ ਉਘੇ ਸਮਾਜ ਸੇਵਕ ਚਮਕੌਰ ਸਿੰਘ ਸ਼ਾਹਪੁਰ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਇਸ ਸਮੇਂ ਰਾਹਤ ਫਾਉਂਡੇਸ਼ਨ ਦੇ ਸੂਬਾ ਮੁਖੀ ਹਰਿੰਦਰ ਪਾਲ ਰਿਸ਼ੀ, ਪ੍ਰਧਾਨ ਗੁਰਸੇਵਕ ਸਿੰਘ, ਲਛਮਣ ਸਿੰਘ ਬਿਗੜਵਾਲ, ਸੁਖਦੇਵ ਸਿੰਘ ਭੁੱਲਰ, ਵਣ ਵਿਸਥਾਰ ਮੰਡਲ ਬਠਿੰਡਾ ਇੰਚਾਰਜ਼ ਸੰਗਰੂ ਗੁਰਦੀਪ ਸਿੰਘ ਆਦਿ ਹਾਜ਼ਰ ਸਨ।

Check Also

ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ

ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …