Tuesday, February 24, 2026

ਪਰਾਲੀ ਨੂੰ ਅੱਗ ਨਾ ਲਗਾਉਣ ਲਈ ਸਕੂਲਾਂ ’ਚ ਕਰਵਾਏ ਭਾਸ਼ਣ ਤੇ ਪੇਂਟਿੰਗ ਮੁਕਾਬਲੇ

ਅੰਮ੍ਰਿਤਸਰ, 20 ਅਕਤੂਬਰ (ਸੁਖਬੀਰ ਸਿੰਘ) – ਖੇਤੀਬਾੜੀ ਵਿਸਥਾਰ ਅਫਸਰ ਪ੍ਰਭਦੀਪ ਸਿੰਘ ਗਿੱਲ ਚੇਤਨਪੁਰਾ ਅਤੇ ਪ੍ਰਿੰਸੀਪਲ ਸਰਕਾਰੀ ਸਕੂਲ ਮੈਡਮ ਹਰਪ੍ਰੀਤ ਕੌਰ ਵਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ. ਜਤਿੰਦਰ ਸਿੰਘ ਗਿੱਲ ਦੇ ਨਿਰਦੇਸ਼ਾਂ ਅਤੇ ਏ.ਓ ਡਾ. ਹਰਪ੍ਰੀਤ ਸਿੰਘ ਦੀ ਅਗਵਾਈ ’ਚ ਵਿਦਿਆਰਥੀਆਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਕਾਰਨ ਵਾਤਾਵਰਨ, ਧਰਤੀ ਅਤੇ ਮਨੁੱਖ ਦੀ ਸਿਹਤ ‘ਤੇ ਪੈਂਦੇ ਮਾੜੇ ਪ੍ਰਭਾਵ ਬਾਰੇ ਅਤੇ ਝੋਨੇ ਦੀ ਪਰਾਲੀ ਸਾੜੇ ਬਗੈਰ ਕਣਕ ਦੀ ਬਿਜ਼ਾਈ ਦੀਆਂ ਤਕਨੀਕਾਂ ਬਾਰੇ ਜਾਣਕਾਰੀ ਦਿਤੀ ਗਈ। ਵਿਦਿਆਰਥੀਆਂ ਨੂੰ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਲਈ ਜਾਗਰੂਕ ਕਰਦੇ ਹੋਏ ਆਪਣੇ ਘਰ ਮਾਪਿਆਂ ਤੱਕ ਸੁਨੇਹਾ ਪਹੁੰਚਾਉਣ ਲਈ ਪ੍ਰੇਰਿਤ ਕੀਤਾ ਗਿਆ।ਵਾਤਾਵਰਣ ਦੀ ਸ਼ੁੱਧਤਾ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਦੇ ਮੰਤਵ ਨਾਲ ਭਾਸ਼ਣ ਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ।ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸ਼ੁੱਧਤਾ ਦੀ ਜ਼ਰੂਰਤ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਇਸ ਮੁਕਾਬਲੇ ਵਿੱਚ ਪਹਿਲੇ ਦੂਜੇ ਤੇ ਤੀਜੇ ਸਥਾਨ ‘ਤੇ ਆਏ ਵਿਦਿਆਰਥੀਆਂ ਨੂੰ ਵਿਸਥਾਰ ਅਫਸਰ ਪ੍ਰਭਦੀਪ ਸਿੰਘ ਗਿੱਲ ਚੇਤਨਪੁਰਾ ਤੇ ਪ੍ਰਿੰਸੀਪਲ ਮੈਡਮ ਹਰਪ੍ਰੀਤ ਕੌਰ ਵਲੋਂ ਇਨਾਮ ਅਤੇ ਸਨਮਾਨ ਪੱਤਰ ਦਿੱਤੇ ਗਏ।
ਇਸ ਮੌਕੇ ਸੰਦੀਪ ਕੁਮਾਰ ਸਬ ਇੰਸਪੈਕਟਰ ਅਤੇ ਸਕੂਲ ਦਾ ਸਟਾਫ ਅਤੇ ਵਿਦਿਆਰਥੀ ਬਹੁਗਿਣਤੀ ਵਿੱਚ ਹਾਜ਼ਰ ਸਨ।

Check Also

ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …