Sunday, December 22, 2024

ਮੰਡੀਆਂ ਵਿੱਚ ਹੁਣ ਤਕ ਆਏ ਝੋਨੇ ਵਿਚੋਂ 97 ਫੀਸਦੀ ਝੋਨੇ ਦੀ ਖਰੀਦ ਮੁਕੰਮਲ- ਕਟਾਰੂਚੱਕ

ਕਿਸਾਨਾਂ ਦੇ ਖਾਤਿਆਂ ‘ਚ ਸਿੱਧੇ ਤੌਰ ‘ਤੇ 5500 ਕਰੋੜ ਕੀਤੇ ਟਰਾਂਸਫਰ

ਅੰਮ੍ਰਿਤਸਰ, 21 ਅਕਤੂਬਰ (ਸੁਖਬੀਰ ਸਿੰਘ) – ਖੁਰਾਕ, ਸਿਵਲ ਸਪਲਾਈ ਅਤੇ ਖ਼ੱਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕਰਨ ਦੌਰਾਨ ਦੱਸਿਆ ਕਿ ਸੂਬੇ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਨਿਰਵਿਘਨ ਚੱਲ ਰਹੀ ਹੈ।ਕਟਾਰੂਚੱਕ ਨੇ ਅੱਜ ਰਈਆ ਅਤੇ ਜੰਡਿਆਲਾ ਗੁਰੂ ਮੰਡੀਆਂ ਦਾ ਦੌਰਾ ਕੀਤਾ। ਉਨ੍ਹਾਂ ਅਧਿਕਾਰੀਆਂ ਦੇ ਨਾਲ ਨਾਲ ਕਿਸਾਨਾਂ, ਮਜਦੂਰਾਂ ਅਤੇ ਆੜਤੀਆਂ ਨਾਲ ਵੀ ਗੱਲਬਾਤ ਕੀਤੀ।ਉਨ੍ਹਾਂ ਕਿਹਾ ਕਿ ਪੰਜਾਬ ਕਿਸਾਨਾਂ ਕਰਕੇ ਹੈ ਅਤੇ ਇਸ ਸੀਜ਼ਨ ਦੀ ਆਸ ਨਾਲ ਸਾਰਾ ਕਾਰੋਬਾਰ ਚੱਲਦਾ ਹੈ, ਜਿਸਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਕਿਹਾ ਕਿ ਨਿਰਵਿਘਨ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਝੋਨੇ ਦੀ ਕੁੱਲ ਆਮਦ 35 ਲੱਖ ਮੀਟਰਕ ਟਨ ਵਿਚੋਂ ਲਗਭਗ 33 ਲੱਖ ਮੀਟਿਰਕ ਟਨ ਦੀ ਖਰੀਦ ਅਤੇ 12 ਲੱਖ ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿੱਚ ਹਰ ਦਿਨ ਲਗਭਗ 1 ਤੋਂ 1.5 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋ ਰਹੀ ਹੈ ਅਤੇ ਦਿਨ ਦੇ ਅੰਤ ਤੱਕ ਮੰਡੀ ਵਿੱਚ ਆਏ ਲਗਭਗ ਸਾਰੇ ਝੋਨੇ ਖਰੀਦ ਕਰ ਲਈ ਜਾਂਦੀ ਹੈ।ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਆਏ ਝੋਨੇ ਦੀ ਖਰੀਦ ਦਾ ਸਮਾਂ ਇਕ ਦਿਨ ਤੋਂ ਵੀ ਘੱਟ ਹੈ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਸੂਬੇ ਦੀਆਂ ਜ਼ਿਆਦਾਤਰ ਮੰਡੀਆਂ ਵਿੱਚ ਝੋਨੇ ਦੀ ਆਮਦ ਵਾਲੇ ਦਿਨ ਹੀ ਝੋਨੇ ਦੀ ਸਫ਼ਾਈ ਅਤੇ ਖਰੀਦ ਕੀਤੀ ਜਾ ਰਹੀ ਹੈ ਅਤੇ 24 ਘੰਟਿਆਂ ਵਿੱਚ ਅਦਾਇਗੀ ਵੀ ਹੋ ਰਹੀ ਹੈ।ਉਨ੍ਹਾਂ ਦੱਸਿਆ ਕਿ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ ਲਗਭਗ 5500 ਕਰੋੜ ਰੁਪਏ ਸਿੱਧੇ ਤੌਰ ‘ਤੇ ਟਰਾਂਸਫਰ ਕੀਤੇ ਜਾ ਚੁੱਕੇ ਹਨ।ਕਟਾਰੂਚੱਕ ਨੇ ਕਿਸਾਨਾਂ ਵਲੋਂ ਆਪਣੇ ਖੂਨ-ਪਸੀਨੇ ਅਤੇ ਮਿਹਨਤ ਨਾਲ ਪੈਦਾ ਕੀਤੇ ਇੱਕ-ਇੱਕ ਦਾਣੇ ਨੂੰ ਖਰੀਦਣ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।
ਇਸ ਮੌਕੇ ਐਸ.ਡੀ.ਐਮ ਸ੍ਰੀਮਤੀ ਅਲਕਾ ਕਾਲੀਆ, ਚੇਅਰਮੈਨ ਛਨਾਖ ਸਿੰਘ, ਤਹਿਸੀਲਦਾਰ ਜਗਸੀਰ ਸਿੰਘ, ਜਿਲਾ ਮੰਡੀ ਅਫਸਰ ਅਮਨਦੀਪ ਸਿੰਘ, ਡੀ.ਐਫ.ਐਸ.ਸੀ ਅਮਨਜੀਤ ਸਿੰਘ ਅਤੇ ਹੋਰ ਅਹੁੱਦੇਦਾਰ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …