ਅੰਮ੍ਰਿਤਸਰ, 21 ਅਕਤੂਬਰ (ਸੁਖਬੀਰ ਸਿੰਘ) – ਕਮਿਸ਼ਨਰ ਫੂਡ ਐਂਡ ਡਰੱਗ ਅਭਿਨਵ ਤ੍ਰਿਖਾ (ਆਈ.ਏ.ਐਸ) ਵਲੋਂ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਇੱਕ
ਸਪੈਸ਼ਲ ਅੰਤਰ ਜਿਲ੍ਹਾ ਚੈਕਿੰਗ ਮੁਹਿੰਮ ਚਲਾਈ ਗਈ।ਜਿਸ ਵਿੱਚ ਸਮੂਹ ਅਧਿਕਾਰੀਆਂ ਨੂੰ ਉਹਨਾਂ ਦੇ ਜਿਲ੍ਹੇ ਤੋਂ ਬਾਹਰ ਚੈਕਿੰਗ ਲਈ ਭੇਜਿਆ ਗਿਆ, ਤਾਂ ਜੋ ਲੋਕਾਂ ਨੂੰ ਫੂਡ ਸੇਫਟੀ ਐਂਡ ਸਟੈਂਡਰਡ ਆਥਾਰਟੀ ਆਫ ਇੰਡੀਆ ਦੀਆਂ ਹਦਾਇਤਾਂ ਮੁਤਾਬਿਕ ਮਿਆਰੀ ਭੋਜਨ, ਮਿਠਾਈਆਂ ਅਤੇ ਖਾਣ-ਪੀਣ ਦੀਆਂ ਵਸਤੂਆਂ ਮੁਹੱਈਆਂ ਕਰਵਾਈਆਂ ਜਾ ਸਕਣ।ਇਸੇ ਮੁਹਿੰਮ ਦੌਰਾਨ ਜਿਲ੍ਹਾ ਤਰਨਤਾਰਨ ਵਿਖੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਨਿਗਰਾਨੀ ਹੇਠ ਜਿਲ੍ਹਾ ਹੁਸ਼ਿਆਰਪੁਰ ਦੇ ਜਿਲ੍ਹਾ ਸਿਹਤ ਅਫਸਰ ਡਾ. ਲਖਵੀਰ ਸਿੰਘ, ਫੂਡ ਸੇਫਟੀ ਅਫਸਰ ਰਜਨੀ, ਹੀਰਾ ਸਿੰਘ ਅਤੇ ਕਾਬਲ ਸਿੰਘ ਦੀ ਟੀਮ ਵਲੋਂ ਜਿਲ੍ਹੇ ਭਰ ਵਿੱਚ ਚੈਕਿੰਗ ਕੀਤੀ।ਇਸ ਮੌਕੇ ਡਾ. ਲਖਵੀਰ ਸਿੰਘ ਨੇ ਕਿਹਾ ਕਿ ਉਹਨਾਂ ਦੀ ਟੀਮ ਵਲੋਂ 5 ਸੈਂਪਲ ਭਰੇ ਗਏ ਹਨ ਅਤੇ ਗੈਰ ਮਿਆਰੀ ਅਤੇ ਐਕਸਪਾਇਰ ਮਿਠਾਈਆਂ/ਸਮਾਨ ਨੂੰ ਮੌਕੇ ‘ਤੇ ਨਸ਼ਟ ਕੀਤੀਆਂ ਗਈਆਂ।
Check Also
ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …
Punjab Post Daily Online Newspaper & Print Media