ਅੰਮਿ੍ਰਤਸਰ 21 ਅਕਤੂਬਰ (ਸੁਖਬੀਰ ਸਿੰਘ) – ਸਥਾਨਕ ਪੁਲਿਸ ਲਾਈਨ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਸ਼ਹਿਰ ਵਿੱਚ ਸ਼ਹੀਦੀ ਸਮਾਰਕ ‘ਤੇ ਯਾਦਗਾਰ ਪਰੇਡ
ਦਿਵਸ (Police Commemoration Day) ਮਨਾਇਆ ਗਿਆ।ਜਿਥੇ ਸ਼ਹੀਦ ਪੁਲਿਸ ਪਰਿਵਾਰਾਂ ਦੇ ਮੈਂਬਰਾਨ, ਸਮਾਜ ਸੇਵੀ ਸ਼੍ਰੀਮਤੀ ਲਕਸ਼ਮੀ ਕਾਂਤਾ ਚਾਵਲਾ ਅਤੇ ਸਮੂਹ ਗਜ਼ਟਿਡ ਅਫਸਰਾਨ, ਸਮੂਹ ਮੁੱਖ ਅਫ਼ਸਰ ਥਾਣਾ, ਇਚਾਰਜ਼ ਪੁਲਿਸ ਚੌਕੀਆਂ, ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਅਤੇ ਪੁਲਿਸ ਜਵਾਨਾਂ ਵਲੋਂ ਸ਼ਹੀਦੀ ਸਮਾਰਕ ‘ਤੇ ਸ਼ਰਧਾਂਜਲੀ ਭੇਂਟ ਕੀਤੀ ਗਈ।
ਪਰਮਿੰਦਰ ਸਿੰਘ ਭੰਡਾਲ ਡਿਪਟੀ ਕਮਿਸ਼ਨਰ ਆਫ ਪੁਲਿਸ ਲਾਅ ਐਡ ਆਡਰ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਅੱਜ ਦਾ ਦਿਨ ਪੁਲਿਸ ਵਿਭਾਗ ਵਿੱਚ ਬਹੁਤ ਮਹੱਤਤਾ ਰੱਖਦਾ ਹੈ।21 ਅਕਤੂਬਰ 1959 ਨੂੰ ਅੱਜ ਦੇ ਦਿਨ ਸੀ.ਆਰ.ਪੀ.ਐਫ ਦੇ 10 ਜਵਾਨਾਂ ਦੀ ਇੱਕ ਟੁੱਕੜੀ ਲੱਦਾਖ ਵਿੱਚ, ਭਾਰਤ ਚੀਨ ਦੇ ਬਾਰਡਰ ‘ਤੇ ਗਸ਼ਤ ਕਰਦੇ ਹੋਏ ਸ਼ਹੀਦ ਹੋ ਗਈ ਸੀ।ਇਹਨਾਂ ਸੂਰਬੀਰਾਂ ਨੂੰ ਯਾਦ ਕਰਨ ਲਈ ਹਰ ਸਾਲ 21 ਅਕਤੂਬਰ ਵਾਲੇ ਦਿਨ ਸਮੂਹ ਪੁਲਿਸ ਫੋਰਸ ਵਲੋਂ ਸ਼ਹੀਦੀ ਦਿਨ ਵਜੋਂ ਮਨਾਇਆ ਜਾਂਦਾ ਹੈ।ਪੰਜਾਬ ਪੁਲਿਸ ਦਾ ਇਤਿਹਾਸ ਬਹੁਤ ਵਿਲੱਖਣ ਅਤੇ ਬਹਾਦਰੀ ਭਰਿਆ ਹੈ, ਜਿਸਨੇ ਅੱਤਵਾਦ ਦੇ ਕਾਲੇ ਦਿਨਾਂ ਦੌਰਾਨ ਬੜੀ ਦਲੇਰੀ ਅਤੇ ਬਹਾਦਰੀ ਨਾਲ ਮੁਕਾਬਲਾ ਕਰਕੇ ਅੱਤਵਾਦ ਨੂੰ ਖਤਮ ਕਰਨ ‘ਚ ਜਿੱਤ ਪ੍ਰਾਪਤ ਕੀਤੀ।ਅੱਤਵਾਦ ਦੇ ਕਾਲੇ ਦਿਨ ਦੌਰਾਨ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਕੁੱਲ 119 (ਅਫਸਰ/ਜਵਾਨ) ਨੇ ਦੇਸ਼ ਦੀ ਖਾਤਿਰ ਡਿਊਟੀ ਨਿਭਾਉਂਦੇ ਹੋਏ, ਆਪਣੀਆਂ ਜਾਨਾਂ ਦੀ ਪ੍ਰਵਾਹ ਕੀਤੇ ਬਗੈਰ ਸ਼ਹੀਦੀ ਪ੍ਰਾਪਤ ਕੀਤੀ, ਸਾਡੇ ਸ਼ਹੀਦ ਸਾਡਾ ਮਾਨ ਤੇ ਸਾਡਾ ਗੋਰਵ ਹਨ। ਸਾਬਕਾ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਬਦੋਲਤ ਹੀ ਰਾਜ ਵਿਚੋਂ ਅੱਤਵਾਦ ਖ਼ਤਮ ਹੋ ਸਕਿਆ ਹੈ।ਇਸ ਤੋਂ ਬਾਅਦ ਸ੍ਰੀਮਤੀ ਖੁਸ਼ਬੀਰ ਕੌਰ, ਪੀ.ਪੀ.ਐਸ, ਏ.ਸੀ.ਪੀ ਸਾਊਥ ਅੰਮ੍ਰਿਤਸਰ, ਪਰੇਡ ਕਮਾਂਡਰ ਦੀ ਕਮਾਂਡ ਹੇਠ ਪੁਲਿਸ ਕਰਮਚਾਰੀਆਂ ਦੀ ਗਾਰਦ ਨੇ ਸ਼ਹੀਦਾਂ ਨੂੰ ਸ਼ੋਕ ਸਲਾਮੀ ਦਿੱਤੀ।
ਇਸ ਮੌਕੇ ਪਰਮਿੰਦਰ ਸਿੰਘ ਭੰਡਾਲ ਡਿਪਟੀ ਕਮਿਸ਼ਨਰ ਪੁਲਿਸ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਅਤੇ ਉਨਾਂ੍ਹ ਦੀਆਂ ਮੁਸ਼ਕਲਾਂ ਸੁਣੀਆਂ।
Check Also
ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …
Punjab Post Daily Online Newspaper & Print Media