ਅੰਮ੍ਰਿਤਸਰ, 22 ਅਕਤੂਬਰ (ਸੁਖਬੀਰ ਸਿੰਘ) – ਆਉਣ ਵਾਲੇ ਤਿਉਹਾਰਾਂ ਨੂੰ ਮੁੱਖ ਰੱਖਦੇ ਹੋਏ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੀਆਂ ਹਦਾਇਤਾਂ ਅਨੁਸਾਰ ਕਮਿਸ਼ਨਰੇਟ ਪੁਲਿਸ ਦੀ ਟੀਮ ਵਲੋਂ ਸ਼ਹਿਰ ਵਿੱਚ ਸਮਾਜ ਵਿਰੋਧੀ ਅਨਸਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨ ਅਤੇ ਕਾਨੂੰਨ ਵਿਵੱਸਥਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਬਣਾਈ ਰੱਖਣ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਸਪੈਸ਼ਲ ਮੁਹਿੰਮ ਚਲਾਈ ਗਈ ਹੈ।ਜਿਸ ਦੇ ਤਹਿਤ ਇੰਸਪੈਕਟਰ ਖੁਸ਼ਬੂ ਸ਼ਰਮਾ ਮੁੱਖ ਅਫ਼ਸਰ ਥਾਣਾ ਸਿਵਲ ਲਾਈਨਜ਼ ਵਲੋਂ ਸਥਾਨਕ ਰੇਲਵੇ ਸਟੇਸ਼ਨ ਵਿਖੇ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਅਤੇ ਜਨਤਕ ਆਵਾਜਾਈ ਕੇਂਦਰਾਂ ਵਿੱਚ ਕਾਨੂੰਨ ਵਿਵੱਸਥਾ ਬਣਾਈ ਰੱਖਣ ਲਈ ਸਰਚ ਓਪਰੇਸ਼ਨ ਚਲਾਇਆ ਗਿਆ ਤੇ ਯਾਤਰੀਆਂ ਦੇ ਸਮਾਨ, ਬੈਗਾਂ, ਵਰਜ਼ਿਤ ਵਸਤੂਆਂ ਜਾਂ ਹੋਰ ਗੈਰ-ਕਾਨੂੰਨੀ ਪਦਾਰਥਾਂ ਦਾ ਪਤਾ ਲਗਾਉਣ ਲਈ ਮੈਟਲ ਡਿਟੈਕਟਰ, ਸਕੈਨਰਾਂ ਦੀ ਮਦਦ ਨਾਲ ਚੈਕਿੰਗ ਕੀਤੀ ਗਈ।ਇਸ ਤੋਂ ਇਲਾਵਾ ਸ਼਼ਹਿਰ ਦੇ ਅੰਦਰੂਨੀ ਅਤੇ ਬਾਹਰੀ ਇਲਾਕਿਆਂ ‘ਚ ਸਪੈਸ਼ਲ ਨਾਕਾਬੰਦੀ ਕਰਕੇ ਹਰੇਕ ਆਉਣ ਜਾਣ ਵਾਲੇ ਵਾਹਣਾਂ ਦੀ ਬਾਰੀਕੀ ਨਾਲ ਚੈਕਿੰਗ ਕਰਕੇ ਸ਼ੱਕੀ ਵਿਅਕਤੀਆਂ ਪਾਸੋ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਜਿੰਨਾਂ ਵਾਹਣਾਂ ‘ਤੇ ਕਾਲੀਆਂ ਫਿਲਮਾਂ/ਜਾਲੀਆਂ, ਹੂਟਰ ਲੱਗੇ ਹਨ ਅਤੇ ਦੋ ਪਹੀਆ ਵਾਹਣਾਂ ‘ਤੇ ਟ੍ਰਿਪਲ ਰਾਈਡਿੰਗ, ਪੈਟਰੇਨ ਤੋਂ ਬਿਨਾਂ ਨੰਬਰ ਪਲੇਟਾਂ ਤੋਂ ਇਲਾਵਾ ਗੱਡੀ ਵਿੱਚ ਮਾਰੂ ਹਥਿਆਰ ਆਦਿ ਮਿਲਣ ‘ਤੇ ਚਲਾਣ ਕੀਤੇ ਜਾ ਰਹੇ ਹਨ।
ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਲੋਕਾਂ ਨੂੰ ਅਪੀਲ ਗਈ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ‘ਤੇ ਯਕੀਨ ਨਾ ਕਰਨ ਅਤੇ ਕੋਈ ਲਵਾਰਿਸ ਚੀਜ਼ ਜਾਂ ਉਹਨਾਂ ਦੇ ਇਲਾਕ ਵਿੱਚ ਕੋਈ ਸ਼ੱਕੀ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।
Check Also
ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ
ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …