Friday, October 18, 2024

ਪ੍ਰੋ. ਸਰਚਾਂਦ ਸਿੰਘ ਨੂੰ ਮਿਲਿਆ ਪੰਜਾਬ ਭਾਜਪਾ ਪੈਨਲਿਸਟ ਤੇ ਮੀਡੀਆ ਮੈਨੇਜਮੈਂਟ ਦਾ ਅਹੁੱਦਾ

ਅੰਮ੍ਰਿਤਸਰ, 22 ਅਕਤੂਬਰ (ਸੁਖਬੀਰ ਸਿੰਘ) – ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਪਾਰਟੀ ਦਾ ਵਿਸਥਾਰ ਕਰਦਿਆਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ ਨੱਢਾ ਅਤੇ ਸਮੁੱਚੀ ਕੇਂਦਰੀ ਲੀਡਰਸ਼ਿਪ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਜਾਰੀ ਸੂਚੀ ਵਿੱਚ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੂੰ ਪੰਜਾਬ ਭਾਜਪਾ ਦਾ ਪੈਨਲਿਸਟ ਤੋਂ ਇਲਾਵਾ ਮੀਡੀਆ ਮੈਨੇਜਮੈਂਟ ਦੇ ਅਹੁੱਦੇ ’ਤੇ ਨਿਯੁੱਕਤ ਕੀਤਾ ਗਿਆ ਹੈ।ਉਹ ਭਾਜਪਾ ਦੀ ਸੂਬਾ ਕਾਰਜ਼ਕਾਰਨੀ ਦੇ ਮੈਂਬਰ ਅਤੇ ਕੌਮੀ ਘੱਟਗਿਣਤੀ ਕਮਿਸ਼ਨ ਨਾਲ ਜੁੜੇ ਆ ਰਹੇ ਹਨ।
ਪ੍ਰੋ. ਸਰਚਾਂਦ ਸਿੰਘ ਪੰਥ ਅਤੇ ਪੰਜਾਬ ਦੇ ਸਿਆਸੀ ਧਰਾਤਲ ਅਤੇ ਨਬਜ਼ ਤੋਂ ਚੰਗੀ ਤਰਾਂ ਵਾਕਫ਼ ਹਨ ਅਤੇ ਜ਼ਮੀਨ ਨਾਲ ਜੁੜੇ ਹੋਏ ਇਕ ਇਮਾਨਦਾਰ ਅਤੇ ਰੌਸ਼ਨ ਦਿਮਾਗ਼ ਆਗੂ ਹਨ।ਉਨ੍ਹਾਂ ਦੀ ਅਣਥੱਕ ਮਿਹਨਤ ਅਤੇ ਯੋਗਤਾ ਸਦਕਾ ਪਾਰਟੀ ਉਨ੍ਹਾਂ ਨੂੰ ਮੀਡੀਆ ਨਾਲ ਜੁੜੀ ਅਹਿਮ ਵੱਕਾਰੀ ਜ਼ਿੰਮੇਵਾਰੀ ਸੌਂਪੀ ਹੈ।ਪ੍ਰੋ. ਸਰਚਾਂਦ ਸਿੰਘ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਕਾਰਜਕਾਰੀ ਪ੍ਰਧਾਨ ਵੀ ਰਹੇ।ਉਹ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਅਕਾਲੀ ਦਲ ਬਾਦਲ ਨਾਲ ਜੁੜੇ ਰਹੇ ਅਤੇ ਉਨਾਂ ਦਮਦਮੀ ਟਕਸਾਲ ਦੇ ਮੀਡੀਆ ਬੁਲਾਰੇ ਵਲੋਂ ਵੀ ਸੇਵਾ ਨਿਭਾਈ।ਉਹ ਤਾਈਕਵਾਂਡੋ ਫੈਡਰੇਸ਼ਨ ਪੰਜਾਬ ਦੇ ਮੀਤ ਪ੍ਰਧਾਨ ਵੀ ਹਨ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …