ਸੰਗਰੂਰ, 24 ਅਕਤੂਬਰ (ਜਗਸੀਰ ਲੌਂਗੋਵਾਲ) – ਭਗਤੀ ਲਹਿਰ ਦੇ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 753ਵਾਂ ਪ੍ਰਕਾਸ਼ ਉਤਸਵ ਭਗਤ ਨਾਮਦੇਵ ਭਵਨ ਸੈਕਟਰ 21-ਸੀ ਚੰਡੀਗੜ੍ਹ ਵਿਖੇ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਹਿੱਤ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।ਆਲ ਇੰਡੀਆ ਕਸ਼ਤਰੀ ਟਾਂਕ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਭਾਈ ਸਤਨਾਮ ਸਿੰਘ ਦਮਦਮੀ, ਜਨਰਲ ਸਕੱਤਰ ਮੇਜਰ ਸਿੰਘ ਸਿੱਧੂ ਅਤੇ ਮੀਤ ਪ੍ਰਧਾਨ ਜਗਦੇਵ ਸਿੰਘ ਕੈਂਥ ਹੁਰਾਂ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ 26 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋ ਰਹੇ ਸੂਬਾ ਪੱਧਰੀ ਗੁਰਮਤਿ ਸਮਾਗਮ ਸਬੰਧੀ ਪੰਜਾਬ ਦੀਆਂ ਸਮੂਹ ਪ੍ਤਤੀਨਿਧ ਸਭਾਵਾਂ ਦੇ ਮੁਖੀਆਂ ਨੂੰ ਸੱਦਾ ਪੱਤਰ ਦਿੱਤੇ ਗਏ।ਉਹਨਾਂ ਕਿਹਾ ਕਿ ਸਮਾਰੋਹ ਵਿੱਚ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਯੂ.ਪੀ, ਹਿਮਾਚਲ ਆਦਿ ਰਾਜਾਂ ਦੀਆਂ ਪ੍ਰਤੀਨਿਧੀ ਸਭਾ ਇਕਾਈਆਂ ਦੇ ਮੈਂਬਰ ਵੀ ਇਸ ਸਮਾਗਮ ਵਿੱਚ ਸ਼ਾਮਿਲ ਹੋ ਰਹੇ ਹਨ।ਬਾਹਰੋਂ ਆ ਰਹੀਆਂ ਸੰਗਤਾਂ ਦੇ ਲਈ ਪਾਰਕਿੰਗ, ਲੰਗਰ ਅਤੇ ਹੋਰ ਲੌੜੀਂਦੇ ਪ੍ਬੰਧ ਹੋ ਚੁੱਕੇ ਹਨ।
ਇਕਾਈ ਪ੍ਰਧਾਨ ਓਮ ਪ੍ਰਕਾਸ਼ ਗਰਚਾ, ਸੁਖਦੇਵ ਸਿੰਘ ਰਤਨ, ਕੁਲਦੀਪ ਸਿੰਘ ਬਾਗੀ ਅਤੇ ਦੇਸਰਾਜ ਸਿੰਘ ਰੱਖਰਾਓ ਨੇ ਦੱਸਿਆ ਕਿ ਸਵੇਰੇ 9.00 ਵਜੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਜਾਣਗੇ, ਉਪਰੰਤ ਗੁਰਮਤਿ ਸਮਾਗਮ ਹੋਵੇਗਾ।ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ, ਮੈਂਬਰ ਪਾਰਲੀਮੈਂਟ ਮਹਾਰਾਣੀ ਪਰਨੀਤ ਕੌਰ, ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ, ਭਾਜਪਾ ਆਗੂ ਅਰਵਿੰਦ ਖੰਨਾ, ਮਹਿਲਾ ਭਾਜਪਾ ਦੀ ਸੂਬਾ ਪ੍ਰਧਾਨ ਬੀਬਾ ਜੈਇੰਦਰ ਕੌਰ ਪਟਿਆਲਾ ਸਮੇਤ ਹੋਰ ਮੋਹਤਬਰ ਸ਼ਖਸ਼ੀਅਤਾਂ ਪਹੁੰਚ ਕੇ ਵਧਾਈ ਸੰਦੇਸ਼ ਦੇਣਗੇ। ਪ੍ਰਬੰਧਕੀ ਸਕੱਤਰ ਨਰੇਸ਼ ਮਰਜਾਰਾ ਚੰਡੀਗੜ੍ਹ, ਜਸਵਿੰਦਰ ਸਿੰਘ ਕੈਂਥ, ਬਲਵਿੰਦਰ ਸਿੰਘ ਚੌਹਾਨ, ਕੌਰ ਸਿੰਘ ਉਪਲੀ, ਕੇਵਲ ਸਿੰਘ ਵੀਨਸ ਹੁਰਾਂ ਨੇ ਦੱਸਿਆ ਕਿ ਬਰਾਦਰੀ ਭਾਈਚਾਰੇ ਨਾਲ ਸੰਬੰਧਿਤ ਸਮੂਹ ਆਈ.ਏ.ਐਸ, ਪੀ.ਸੀ.ਐਸ ਅਤੇ ਹੋਰ ਨਾਮਵਰ ਸ਼ਖਸ਼ੀਅਤਾਂ ਤੋਂ ਇਲਾਵਾ ਪੜ੍ਹਾਈ ਅਤੇ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਤੇ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …