ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ) – ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਤੇ ਪ੍ਰਸਿੱਧ ਸਪਿੰਨਰ ਬਿਸ਼ਨ ਸਿੰਘ ਬੇਦੀ, ਜੋ ਕਿ ਅੰਮ੍ਰਿਤਸਰ ਦੇ ਜ਼ੰਮ-
ਪਲ ਸਨ, ਦੀ ਮੌਤ ‘ਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਆਪਣੇ ਸੰਦੇਸ਼ ਵਿੱਚ ਉਨ੍ਹਾਂ ਨੇ ਸਰਦਾਰ ਬੇਦੀ ਦੇ ਦੇਹਾਂਤ ਨੂੰ ਕ੍ਰਿਕਟ ਪ੍ਰੇਮੀਆਂ ਲਈ ਵੱਡਾ ਘਾਟਾ ਦੱਸਿਆ ਹੈ।ਉਨ੍ਹਾਂ ਕਿਹਾ ਕਿ ਭਾਰਤੀ ਕ੍ਰਿਕਟ ਦੇ ਇਤਿਹਾਸ ਵਿੱਚ ‘ਸਰਦਾਰ ਆਫ਼ ਸਪਿੰਨ’ ਦੇ ਨਾਂ ਨਾਲ ਜਾਣੇ ਬਿਸ਼ਨ ਸਿੰਘ ਬੇਦੀ ਦਾ ਦੇਹਾਂਤ ਵਿਸ਼ਵ ਕ੍ਰਿਕਟ ਵਿੱਚ ਭਾਰਤੀ ਸਪਿੰਨਰਾਂ ਦੇ ਸੁਨਿਹਰੀ ਦੌਰ ਦਾ ਅੰਤ ਹੈ।
ਉਨ੍ਹਾਂ ਨੇ ਕਿਹਾ ਕਿ ਇਸ ਪ੍ਰਸਿੱਧ ਸਪਿੰਨਰ ਨੂੰ ਖੇਡ ਇਤਿਹਾਸ ਵਿੱਚ ਭਾਰਤੀ ਕ੍ਰਿਕਟ ਲਈ ਪਾਏ ਲਾਮਿਸਾਲ ਯੋਗਦਾਨ ਲਈ ਹਮੇਸ਼ਾਂ ਯਾਦ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਕਿ ਬਿਸ਼ਨ ਸਿੰਘ ਬੇਦੀ ਦੇ ਦੇਹਾਂਤ ਨਾਲ ਕ੍ਰਿਕਟ ਦੇ ਖੇਤਰ ਵਿੱਚ ਇਕ ਵੱਡਾ ਘਾਟਾ ਪਿਆ ਹੈ, ਜੋ ਨੇੜ ਭਵਿੱਖ ਵਿੱਚ ਪੂਰਾ ਨਹੀਂ ਜਾ ਸਕੇਗਾ।ਉਨ੍ਹਾਂ ਇਸ ਦੁੱਖ ਦੀ ਘੜੀ ‘ਚ ਪੀੜਤ ਪਰਿਵਾਰ, ਸਨੇਹੀਆਂ ਤੇ ਸਕੇ-ਸਬੰਧੀਆਂ ਤੇ ਹਜ਼ਾਰਾਂ ਕ੍ਰਿਕਟ ਪ੍ਰੇਮੀਆਂ ਨਾਲ ਹਮਦਰਦੀ ਪ੍ਰਗਟਾਉਂਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਅਤੇ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media