ਸੰਗਰੂਰ, 25 ਅਕਤੂਬਰ (ਜਗਸੀਰ ਸਿੰਘ) – ‘ਖੇਡਾਂ ਵਤਨ ਪੰਜਾਬ’ ਰਾਜ ਪੱਧਰੀ ਖੇਡਾਂ ਲੜਕੇ/ਲੜਕੀਆਂ ਦੇ ਤੀਰ-ਅੰਦਾਜ਼ੀ ਮੁਕਾਬਲੇ ਪੋਲੋ ਗਰਾਊਂਡ ਪਟਿਆਲਾ
ਵਿਖੇ ਕਰਵਾਏ ਗਏ।ਇਹਨਾਂ ਵਿੱਚ ਵੱਖ-ਵੱਖ ਜਿਲ੍ਹਿਆਂ ਦੀਆਂ ਟੀਮਾਂ ਨੇ ਭਾਗ ਲਿਆ।ਜਿਸ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਬੱਚੇ ਗੁਰਸ਼ਰਨਪ੍ਰੀਤ ਸਿੰਘ ਸਿੱਧੂ ਅਤੇ ਭਵਨਪ੍ਰੀਤ ਸਿੰਘ ਨੇ ਗੋਲਡ ਮੈਡਲ ਅਤੇ ਹਰਮੀਤ ਕੌਰ, ਜਸ਼ਨਪ੍ਰੀਤ ਕੌਰ, ਲਵਲੀਨ ਕੌਰ, ਕਮਲਪ੍ਰੀਤ ਕੌਰ ਤੇ ਅਵਨੀਤ ਸਿੰਘ ਨੇ ਸਿਲਵਰ ਮੈਡਲ ਅਤੇ ਅਮਰਿੰਦਰ ਸਿੰਘ, ਸਾਹਿਬਜੋਤ ਸਿੰਘ ਤੇ ਭਵਨੀਤ ਸਿੰਘ ਨੇ ਬਰਾਊਂਜ਼ ਮੈਡਲ ਜਿੱਤੇ ਅਤੇ ਪਝੱਤਰ ਹਜ਼ਾਰ ਨਕਦ ਇਨਾਮ ਰਾਸ਼਼ੀ ਪ੍ਰਾਪਤ ਕੀਤੀ।ਇਹ ਸ਼ਾਨਦਾਰ ਪ੍ਰਾਪਤੀ ਕਰਕੇ ਖਿਡਾਰੀਆਂ ਦਾ ਸਕੂਲ ਪਹੁੰਚਣ ‘ਤੇ ਸੰਸਥਾ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਅਤੇ ਮੈਡਮ ਕਿਰਨਪਾਲ ਕੌਰ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।
ਇਸ ਮੌਕੇ ਪ੍ਰਿੰਸੀਪਲ ਸੰਜੇ ਕੁਮਾਰ, ਕੋਚ ਗੁਰਪ੍ਰੀਤ ਸਿੰਘ, ਡੀ.ਪੀ.ਈ ਮੰਗਤ ਰਾਏ ਅਤੇ ਗੋਬਿੰਦ ਸ਼ਰਮਾ ਹਾਜ਼ਰ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media