ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਲੋਕ ਸਭਾ ਚੋਣਾਂ 2024 ਦੌਰਾਨ ਵਰਤੀਆਂ ਜਾਣ ਵਾਲੀਆਂ
ਵੋਟਿੰਗ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਦਾ ਕੰਮ ਬੈਲ ਕੰਪਨੀ ਬੰਗਲੌਰ ਵਲੋਂ ਭੇਜੇ ਗਏ 10 ਇੰਜੀਨੀਅਰਾਂ ਵਲੋਂ 16 ਅਕਤੂਬਰ 2023 ਤੋਂ ਕੀਤਾ ਜਾ ਰਿਹਾ ਹੈ।ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਦੇ ਕੰਮ ਦੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ ਵਲੋਂ ਈ.ਵੀ.ਐਮ ਵੇਅਰਹਾਊਸ ਪਿੰਡ ਦਬੂਰਜੀ ਵਿਖੇ ਸਮੀਖਿਆ ਕੀਤੀ ਗਈ।
ਥੋਰੀ ਨੇ ਦੱਸਿਆ ਕਿ ਵੋਟਿੰਗ ਮਸ਼ੀਨਾਂ ਦੀ ਇਸ ਪ੍ਰਕਿਰਿਆ ਦੀ ਵੈਬ ਕਾਸਟਿੰਗ ਵੀ ਕਰਵਾਈ ਜਾ ਰਹੀ ਹੈ।ਉਹਨਾਂ ਇਹ ਵੀ ਦੱਸਿਆ ਕਿ ਜਿਹੜੀਆਂ ਵੋਟਿੰਗ ਮਸ਼ੀਨਾਂ ਖਰਾਬ ਹਨ, ਉਨਾਂ ਨੂੰ ਭਾਰਤ ਚੋਣ ਕਮਿਸ਼ਨ ਦੇ ਹੁਕਮਾਂ ਤੇ ਬੈਲ ਕੰਪਨੀ ਨੂੰ ਭੇਜ ਦਿੱਤਾ ਜਾਵੇਗਾ।ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਿੰਗ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਹਾਜ਼ਰ ਰਹਿਣ ਦੀ ਅਪੀਲ ਕੀਤੀ ਗਈ ਹੈ।ਉਨਾਂ ਕਿਹਾ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਕੁੱਲ 5605 ਬੀ.ਯੂ, 3637 ਸੀ.ਯੂ ਅਤੇ 3370 ਵੀ,ਵੀ,ਪੈਟ ਮੌਜ਼ੂਦ ਹਨ ਤੇ ਹੁਣ ਤੱਕ ਕੱਲ 1424 ਬੀ.ਯੂ, 1283 ਸੀ.ਯੂ ਅਤੇ 1333 ਵੀ.ਵੀ.ਵੈਟ ਚੈਕ ਕੀਤੇ ਜਾ ਚੁੱਕੇ ਹਨ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media