Friday, November 22, 2024

ਚੀਫ਼ ਖ਼ਾਲਸਾ ਦੀਵਾਨ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 27 ਅਕਤੂਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਵਲੋਂ ਚੌਥੀਂ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ।ਧਰਮ ਪ੍ਰਚਾਰ ਕਮੇਟੀ ਵਲੋਂ ਕਰਵਾਏ ਗਏ ਗੁਰਮਤਿ ਗਾਇਨ ਮੁਕਾਬਲਿਆਂ ਦੌਰਾਨ ਦੀਵਾਨ ਸਕੂਲਾਂ ਦੀਆਂ 44 ਜੂਨੀਅਰ ਅਤੇ ਸੀਨੀਅਰ ਟੀਮਾਂ ਵਿਚੋਂ ਅਵਲ ਸਥਾਨ ‘ਤੇ ਰਹਿਣ ਵਾਲੀਆਂ 6 ਕੀਰਤਨੀ ਟੀਮਾਂ ਨੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੀ ਰਚੀ ਬਾਣੀ ਨੂੰ ਰਸਭਿੰਨੇ ਕੀਰਤਨ ਰਾਹੀਂ ਨਿਰਧਾਰਤ ਰਾਗਾਂ ਵਿਚ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਵਧੀਆ ਕਾਰਗੁਜ਼ਾਰੀ ਕਰਨ ਵਾਲੀਆਂ ਇਹਨਾਂ ਜੇਤੂ ਕੀਰਤਨੀ ਟੀਮਾਂ, ਇਹਨਾਂ ਦੇ ਗੁਰਮਤਿ ਸੰਗੀਤ ਸਿਖਲਾਈ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਸਨਮਾਨਿਤ ਕੀਤਾ ਗਿਆ।ਵਿਦਿਆਰਥੀਆਂ ਨੂੰ ਅਲੋਪ ਹੁੰਦੇ ਜਾ ਰਹੇ ਪੁਰਾਤਨ ਤੰਤੀ ਸਾਜਾਂ ਬਾਬਤ ਜਾਣੂ ਕਰਵਾਉਣ ਹਿੱਤ ਪ੍ਰਦਰਸ਼ਨੀ ਵੀ ਲਗਾਈ ਗਈ।ਦੀਵਾਨ ਦੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਉਤਸਵ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੀਆਂ ਸਿੱਖਿਆਵਾਂ ਦਾ ਅਨੁਸਰਨ ਕਰਕੇ ਹੀ ਇਕ ਸਾਰਥਿਕ ਅਤੇ ਨਿਰੋਏ ਸਮਾਜ ਦਾ ਉਸਾਰੂ ਨਿਰਮਾਣ ਕੀਤਾ ਜਾ ਸਕਦਾ ਹੈ।ਦੀਵਾਨ ਧਰਮ ਪ੍ਰਚਾਰ ਕਮੇਟੀ ਮੈਂਬਰ ਹਰਮਨਜੀਤ ਸਿੰਘ, ਬੀਬੀ ਕਿਰਨਜੋਤ ਕੌਰ ਅਤੇ ਤਰਲੋਚਨ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਰੋਸ਼ਨੀ ਪਾਈ ਅਤੇ ਵਿਦਿਆਰਥੀਆਂ ਨੂੰ ਉਹਨਾਂ ਦੀਆਂ ਸਿੱਖਿਆਵਾਂ ਤੋਂ ਸੇਧ ਲੈਦਿਆਂ ਆਪਣਾ ਜੀਵਨ ਜੀਉਣ ਦੀ ਪ੍ਰੇਰਨਾ ਦਿੱਤੀ।
ਇਸ ਮੋਕੇ ਚੀਫ਼ ਖ਼ਾਲਸਾ ਦੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਮੀਤ ਪ੍ਰਧਾਨ ਜਗਜੀਤ ਸਿੰਘ, ਆਨਰੇਰੀ ਜੁਆਇੰਟ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ, ਹਰਮਨਜੀਤ ਸਿੰਘ, ਪ੍ਰਦੀਪ ਸਿੰਘ ਵਾਲੀਆ, ਅਮਰਦੀਪ ਸਿੰਘ ਮਰਵਾਹਾ, ਭਾਈ ਜਸਵੰਤ ਸਿੰਘ ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿ੍ਰਤਸਰ, ਡਾ. ਜਸਬੀਰ ਸਿੰਘ ਸਾਬਰ, ਡਾਇਰੈਕਟਰ ਓਪਰੇਸ਼ਨ ਡਾ. ਏ.ਪੀ.ਐਸ ਚਾਵਲਾ, ਪ੍ਰਿੰਸੀਪਲ ਮਨਦੀਪ ਸਿੰਘ, ਡਾ. ਜਸਵਿੰਦਰ ਕੌਰ ਮਾਹਲ, ਧਾਰਮਿਕ ਅਧਿਆਪਕ ਤੇ ਪ੍ਰਿੰਸੀਪਲ ਹਾਜ਼ਰ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …