ਫ਼ਤਹਿਗੜ੍ਹ ਸਾਹਿਬ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਫਤਹਿਗੜ੍ਹ ਸਾਹਿਬ ਦੇ ਪਿੰਡ ਜਵੰਧਾ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਭਗਵਾਨ
ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਰੁਪਿੰਦਰ ਸਿੰਘ ਨੇ ਭੇਜੀ ਈਮੇਲ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਕੀਰਤਨ ਦਰਬਾਰ ਵਿੱਚ ਭਾਈ ਗੁਰਮੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਸਿੰਘ ਸ਼ਹੀਦਾਂ ਸੋਹਾਣਾ ਸਾਹਿਬ ਦੇ ਜਥੇ ਵਲੋਂ ਇਲਾਹੀ ਕਥਾ-ਕੀਰਤਨ ਕਰਕੇ ਸਮੂਹ ਸੰਗਤ ਨੂੰ ਪ੍ਰਗਟ ਦਿਵਸ ਦੀ ਵਧਾਈ ਦਿੱਤੀ।ਪ੍ਰਬੰਧਕ ਕਮੇਟੀ ਵਲੋਂ ਇਸ ਸਮੇਂ ਸਮੂਹ ਸੰਗਤਾਂ ਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ ਗਿਆ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media