Sunday, December 22, 2024

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਨੂੰ `ਅਨੁਸ਼ਾਸਨ ਦੀ ਸਹੁੰ` ਚੁੱਕਾਈ

ਅੰਮ੍ਰਿਤਸਰ, 28 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀ ਕੌਂਸਲ ਦੇ ਮੈਂਬਰਾਂ ਨੇ ‘ਅਨੁਸ਼ਾਸਨ ਦੀ ਸਹੁੰ’ ਚੱਕੀ।ਸਕੂਲ ਦੇ ਵੱਖ-ਵੱਖ ਸਦਨਾਂ ’ਚ ਲੋਕਤਾਂਤਿਕ ਢੰਗ ਨਾਲ ਚੁਣੇ ਗਏ ਵਿਦਿਆਰਥੀਆਂ ਨੇ ਜ਼ਿੰਮੇਵਾਰ ਨਾਗਰਿਕ ਬਣਨ ਦਾ ਪ੍ਰਣ ਲਿਆ।
ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਆਪਣੇ ਸੰਬੋਧਨ ’ਚ ਕਿਹਾ ਕਿ ਸਿੱਖਿਆ ਦਾ ਮੱਢਲਾ ਮਨੋਰਥ ਵਿਦਿਆਰਥੀਆਂ ’ਚ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਨਾ ਹੈ।ਕੌਂਸਲ ਦੇ ਮੀਤ ਪ੍ਰਧਾਨ ਸਵਿੰਦਰ ਸਿੰਘ ਕੱਥੂਨੰਗਲ, ਸੰਯੁਕਤ ਸਕੱਤਰ ਸੰਤੋਖ ਸਿੰਘ ਸੇਠੀ ਅਤੇ ਸ੍ਰੀਮਤੀ ਤਜਿੰਦਰ ਕੌਰ ਛੀਨਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਵਿਦਿਆਰਥੀ ਆਗੂਆਂ ਨੂੰ ਵਿਸ਼ੇਸ਼ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਵਿਦਿਆਰਥੀਆਂ ਨੇ ਅਨੁਸ਼ਾਸਨਮਈ ਢੰਗ ਨਾਲ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ, ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਅਤੇ ਸਾਹਿਬਜ਼ਾਦਾ ਫ਼ਤਹਿ ਸਿੰਘ ਹਾਊਸ ਦੀ ਪੈਰਵਾਈ ਕਰਦਿਆਂ ਸਹੁੰ ਚੁੱਕ ਸਮਾਗਮ ’ਚ ਭਾਗ ਲਿਆ।ਨਾਚ, ਭੰਗੜਾ ਅਤੇ ਗਿੱਧੇ ਨੂੰ ਦਰਸਾਉਂਦਾ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ।
ਛੀਨਾ ਨੇ ਐਲਾਨ ਕੀਤਾ ਕਿ 95 ਫੀਸਦੀ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਖਾਲਸਾ ਸੰਸਥਾਵਾਂ ’ਚ ਮੁਫਤ ਸਿੱਖਿਆ ਦਿੱਤੀ ਜਾਵੇਗੀ ਅਤੇ 90% ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ 50% ਫੀਸ ਦੀ ਰਿਆਇਤ ਦਿੱਤੀ ਜਾਵੇਗੀ।
ਇਸ ਮੌਕੇ ਜੁਆਇੰਟ ਸਕੱਤਰ ਪਰਮਜੀਤ ਸਿੰਘ ਬੱਲ, ਮੈਂਬਰ ਲਖਵਿੰਦਰ ਸਿੰਘ ਢਿੱਲੋਂ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪ੍ਰਿੰਸੀਪਲ ਮਨਦੀਪ ਕੌਰ, ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਪ੍ਰਿੰਸੀਪਲ ਏ.ਐਸ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰਜੀਤ ਕੰਬੋਜ਼, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਅੰਡਰ ਸੈਕਟਰੀ ਡੀ.ਐਸ ਰਟੌਲ ਆਦਿ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …