ਪਠਾਨਕੋਟ, 29 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਰਨਾ ਵਿਖੇ ਬਣਾਈ ਪਾਰਕ ਤੋਂ ਐਸ.ਕੇ.ਆਰ ਹਸਪਤਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ-ਸੁਜਾਨਪੁਰ ਨੂੰ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ਼ ਖੁਰਾਕ, ਸਿਵਲ ਸਪਲਾਈ ਅਤੇ ਖੱਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਵਲੋਂ ਆਰੰਭ ਕਰਵਾਇਆ ਗਿਆ।ਧਰਮਵੀਰ ਸਿੰਘ ਵਣ ਮੰਡਲ ਅਫਸਰ ਪਠਾਨਕੋਟ, ਨਰੇਸ਼ ਕੁਮਾਰ ਸੈਣੀ ਪ੍ਰਧਾਨ ਬੀ.ਸੀ ਵਿੰਗ ਪਠਾਨਕੋਟ, ਸੋਹਣ ਲਾਲ ਸਾਬਕਾ ਕੌਂਸਲਰ, ਸੁਖਵਿੰਦਰ ਸਿੰਘ ਐਕਸੀਅਨ ਮੰਡੀ ਬੋਰਡ, ਰਾਕੇਸ਼ ਕੁਮਾਰ ਐਸ.ਡੀ.ਓ,ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਅਜੀਤ ਸੈਣੀ, ਵਰਿੰਦਰ ਜੀਤ ਸਿੰਘ ਰੇਂਜ ਅਫਸਰ, ਸੰਦੀਪ ਕੁਮਾਰ ਅਤੇ ਹੋਰ ਪਾਰਟੀ ਵਰਕਰ ਇਸ ਸਮੇਂ ਹਾਜ਼ਰ ਸਨ।
ਮੰਤਰੀ ਕਟਾਰੂਚੱਕ ਨੇ ਸਭ ਤੋਂ ਪਹਿਲਾਂ ਜਿਲ੍ਹਾ ਪਠਾਨਕੋਟ ਵਾਸੀਆਂ ਨੂੰ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ।ਉਨਾਂ ਦੱਸਿਆ ਕਿ ਅੱਜ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਸਾਡੀ ਮੰਗ ਪੂਰੀ ਹੋਈ ਹੈ।ਉਨ੍ਹਾਂ ਕਿਹਾ ਕਿ ਸਰਨਾ ਤੋਂ ਸੁਜਾਨਪੁਰ ਤੱਕ ਰੋਡ ਜੋ ਲੰਮੇ ਸਮੇਂ ਤੋਂ ਖਸਤਾ ਹਾਲਤ ਵਿੱਚ ਸੀ।ਉਨ੍ਰਾਂ ਦੱਸਿਆ ਕਿ ਇਸ ਰੋਡ ਦਾ ਨਿਰਮਾਣ ਕਰੀਬ ਪੋਣੇ ਅੱਠ ਕਰੋੜ ਦੀ ਲਾਗਤ ਨਾਲ ਕਰਵਾਇਆ ਜਾਵੇਗਾ।ਇਸ ਸੜਕ ਦੀ ਲੰਬਾਈ ਕਰੀਬ 7.5 ਕਿਲੋਮੀਟਰ ਅਤੇ ਚੋੜਾਈ 18 ਫੁੱਟ ਰਹੇਗੀ, ਜੋ ਪਹਿਲਾਂ ਨਾਲੋਂ ਵਧਾਈ ਗਈ ਹੈ।ਇਸ ਸੜਕ ਦੇ ਨਿਰਮਾਣ ਨਾਲ ਸਰਨਾ ਦੇ ਕਰੀਬ ਚਾਰ ਪੰਜ ਵਾਰਡਾਂ, ਹਜ਼ਾਰਾਂ ਰਾਹਗੀਰਾਂ ਅਤੇ ਸੁਜਾਨਪੁਰ ਦੇ ਲੋਕਾਂ ਨੂੰ ਵੀ ਬਹੁਤ ਲਾਭ ਹੋਵੇਗਾ ਅਤੇ ਇੱਕ ਵਧੀਆ ਸੈਰਗਾਹ ਲੋਕਾਂ ਨੂੰ ਮਿਲੇਗੀ।ਉਨ੍ਹਾਂ ਕਿਹਾ ਕਿ ਇਹ ਮਾਰਗ ਸ਼ਮਸ਼ਾਨ ਘਾਟ ਨੂੰ ਵੀ ਜਾਂਦਾ ਹੈ ਅਤੇ ਲੋਕਾਂ ਨੂੰ ਸੜਕ ਦੇ ਨਿਰਮਾਣ ਨਾਲ ਪ੍ਰੇਸ਼ਾਨੀਆਂ ਤੋਂ ਰਾਹਤ ਮਿਲੇਗੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …