ਸੰਗਰੂਰ, 29 ਅਕਤੂਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸਾਸ਼ਸਨ ਅਤੇ ਮੁੱਖ ਖੇਤੀਬਾੜੀ ਅਫਸਰ ਸੰਗਰੂਰ ਡਾ. ਹਰਬੰਸ ਸਿੰਘ ਚਹਿਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਅਮਰਜੀਤ ਸਿੰਘ ਖੇਤੀਬਾੜੀ ਅਫਸਰ ਸੰਗਰੂਰ ਦੀ ਅਗਵਾਈ ਹੇਠ ਇਥੋਂ ਦੇ ਸਰਕਾਰੀ ਮਿਡਲ ਸਕੂਲ ਜੈਦ ਪੱਤੀ ਲੌਂਗੋਵਾਲ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਸਬੰਧੀ ਸੈਮੀਨਾਰ ਕਰਵਾਇਆ ਗਿਆ।ਇਸ ਵਿੱਚ ਸਕੂਲ ਦੇ ਛੇਵੀਂ, ਸੱਤਵੀਂ ਅਤੇ ਅੱਠਵੀਂ ਜਮਾਤ ਦੇ ਲਗਭਗ 60 ਬੱਚਿਆਂ ਨੇ ਭਾਗ ਲਿਆ।ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਇਸ ਸਮੇਂ ਸਕੂਲ ਦੇ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ।ਅੱਠਵੀਂ ਕਲਾਸ ਦੇ ਸੁਖਬੀਰ ਸਿੰਘ ਨੇ ਪਹਿਲਾ, ਗਗਨਦੀਪ ਕੌਰ ਕਲਾਸ ਸੱਤਵੀਂ ਦੂਜਾ ਅਤੇ ਮਹਿਕਦੀਪ ਕੌਰ ਕਲਾਸ ਛੇਵੀਂ ਨੇ ਤੀਜ਼ਾ ਸਥਾਨ ਪ੍ਰਾਪਤ ਕੀਤਾ।ਮੁਕਾਬਲੇ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਖੇਤੀਬਾੜੀ ਅਧਿਕਾਰੀਆਂ ਅਤੇ ਸਕੂਲ ਦੇ ਸਟਾਫ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਖੇਤੀਬਾੜੀ ਅਧਿਕਾਰੀ ਸਵਿੰਦਰਜੀਤ ਸਿੰਘ, ਰਜਿੰਦਰ ਸਿੰਘ ਇੰਚਾਰਜ਼ ਸਰਕਲ ਲੌਂਗੋਵਾਲ, ਆਤਮਾ ਸਟਾਫ ਵਲੋਂ ਮਹਿੰਦਰ ਸਿੰਘ, ਸਕੂਲ ਇੰਚਾਰਜ਼ ਮੈਡਮ ਨਿਰਮਲਜੀਤ ਕੌਰ ਅਤੇ ਸਟਾਫ ਮੈਂਬਰ ਹਾਜ਼ਰ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …