ਸੰਗਰੂਰ, 30 ਅਕਤੂਬਰ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਧਨਾਲ ਕਲਾਂ ਵਿਖੇ ਪ੍ਰਿੰਸੀਪਲ ਅਮਨਦੀਪ ਕੌਰ ਦੀ ਰਹਿਨੁਮਾਈ ਹੇਠ ਪਿੱਛਲੇ ਦਿਨੀ ਖੇਡ
ਦਿਵਸ ਮਨਾਇਆ ਗਿਆ।ਸਕੂਲ ਦੇ ਪੀ.ਟੀ ਆਈ ਗੁਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਅਥਲੈਟਿਕਸ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ।ਇਸ ਵਿੱਚ ਅਕੈਡਮੀ ਦੇ ਨਰਸਰੀ ਤੋਂ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।ਅੱਵਲ ਆਏ ਵਿਦਿਆਰਥੀਆਂ ਨੂੰ ਮੈਡਲਾਂ ਨਾਲ ਸਨਮਾਨਿਆ ਗਿਆ।ਪ੍ਰਿੰਸੀਪਲ ਅਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਖੇਡ ਦਿਵਸ ਦੀ ਮਹੱਤਤਾ ਦੱਸਦੇ ਹੋਏ ਉਨਾਂ ਦੀ ਹੌਸਲਾ ਅਫਜ਼ਾਈ ਕੀਤੀ।ਉਨ੍ਹਾਂ ਇਸ ਮੌਕੇ ਪਹੁੰਚੇ ਵਿਦਿਆਰਥੀਆਂ ਦੇ ਮਾਪਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
Check Also
ਵਪਾਰੀਆਂ ਦੀਆਂ ਨਾਗਰਿਕ ਸਮੱਸਿਆਵਾਂ ਦੇ ਨਿਪਟਾਰੇ ਲਈ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੀ ਮੀਟਿੰਗ
ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਸ਼ਹਿਰ ਦੇ ਵਪਾਰੀਆਂ ਨੂੰ ਦਰਪੇਸ਼ …
Punjab Post Daily Online Newspaper & Print Media