ਅੰਮ੍ਰਿਤਸਰ, 31 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਮੈਜਿਸਟਰੇਟ ਅੰਮਿ੍ਰਤਸਰ ਸ੍ਰੀ ਘਨਸ਼ਾਮ ਥੋਰੀ ਨੇ ਜ਼ਾਬਤਾ ਫੌਜਦਾਰੀ ਸੰਘਤਾ
1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹਾ ਅੰਮ੍ਰਿਤਸਰ ਵਿੱਚ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰੀ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਅੰਮਿ੍ਰਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ ਮੇਲਿਆਂ ਜਾਂ ਤਿਉਹਾਰਾਂ ’ਤੇ ਟਰੈਕਟਰਾਂ ਨਾਲ ਕੀਤੇ ਜਾਣ ਵਾਲੇ ਸਟੰਟਾਂ/ਕਰਤਬਾਂ ‘ਤੇ ਪੂਰਨ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਮੇਲਿਆਂ, ਤਿਉਹਾਰਾਂ ਦੌਰਾਨ ਟਰੈਕਟਰਾਂ ਦੇ ਨਾਲ ਵੱਖ-ਵੱਖ ਕਿਸਮ ਦੇ ਸਟੰਟ/ਕਰਤੱਬ ਆਦਿ ਕੀਤੇ ਜਾਂਦੇ ਹਨ।ਇਹਨਾਂ ਨਾਲ ਸਟੰਟ/ਕਰਤੱਬ ਕਰਨ ਵਾਲੇ ਵਿਅਕਤੀਆਂ ਅਤੇ ਦੂਜਿਆਂ ਦੀ ਜਾਨ ਨੂੰ ਵੀ ਖਤਰੇ ਵਿੱਚ ਪਾਇਆ ਜਾਂਦਾ ਹੈ, ਜਿਸ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ।ਇਸ ਲਈ ਇਨਾਂ ਮੇਲਿਆਂ ਜਾਂ ਤਿਉਹਾਰਾਂ ਤੇ ਟਰੈਕਟਰਾਂ ਨਾਲ ਕੀਤੇ ਜਾਣ ਵਾਲੇ ਸਟੰਟਾਂ/ਕਰਤਬਾਂ ਤੇ ਰੋਕ ਲਗਾਈ ਜਾਣੀ ਬਹੁਤ ਜ਼ਰੂਰੀ ਹੈ।ਇਹ ਹੁਕਮ ਮਿਤੀ 31 ਅਕਤੂਬਰ 2023 ਤੋਂ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media