Thursday, November 21, 2024

ਹਰੇਕ ਵਿਧਾਨ ਸਭਾ ਹਲਕੇ ਵਿੱਚ ਬਣਨਗੀਆਂ 6 ਲਾਇਬ੍ਰੇਰੀਆਂ – ਡਿਪਟੀ ਕਮਿਸ਼ਨਰ

ਪ੍ਰਤੀ ਹਲਕੇ ’ਤੇ ਖਰਚ ਹੋਣਗੇ 64 ਲੱਖ ਰੁਪਏ

ਅੰਮ੍ਰਿਤਸਰ, 31 ਅਕਤੂਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਰਾਜ ਦੇ ਸਮੂਹ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਹੋਈ ਮੀਟਿੰਗ ਕਰਨ ਉਪਰੰਤ ਫੈਸਲਾ ਲਿਆ ਗਿਆ ਸੀ ਕਿ ਹਰ ਵਿਧਾਨ ਸਭਾ ਹਲਕੇ ਵਿੱਚ 6 ਲਾਈਬ੍ਰੇਰੀਆਂ ਬਣਾਉਣ ਦੀ ਤਜਵੀਜਤ ਕੀਤਾ ਗਿਆ ਹੈ ਅਤੇ ਪ੍ਰਤੀ ਹਲਕਾ 64 ਲੱਖ ਰੁਪਏ ਖਰਚ ਆਉਣਗੇ, ਜੋੋ ਮੁੱਖ ਮੰਤਰੀ ਦੇ ਅਖਤਿਆਰੀ ਫੰਡਾਂ ਵਿਚੋਂ ਖਰਚ ਕੀਤੇ ਜਾਣਗੇ।
ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਇਸ ਕੰਮ ਸਬੰਧੀ ਮੁਕੰਮਲ ਪਲਾਨਿੰਗ ਕਰਦੇ ਹੋਏ ਜਲਦ ਤਜਵੀਜਾਂ ਤਿਆਰ ਕੀਤੀਆਂ ਜਾਣ ਤਾਂ ਜੋ ਲਾਇਬ੍ਰੇਰੀਆਂ ਦਾ ਨਿਰਮਾਣ ਕਰਵਾਇਆ ਜਾ ਸਕੇ।ਉਨਾਂ ਦੱਸਿਆ ਕਿ ਅੰਮ੍ਰਿਤਸਰ ਦੇ 6 ਵਿਧਾਨ ਸਭਾ ਹਲਕਿਆਂ ਵਿੱਚ ਪਹਿਲਾਂ ਇਹ ਲਾਇਬ੍ਰਰੀਆਂ ਤਿਆਰ ਕੀਤੀਆਂ ਜਾਣੀਆਂ ਹਨ, ਜਿਨਾਂ ਵਿੱਚ ਅੰਮ੍ਰਿਤਸਰ ਪੱਛਮੀ, ਅੰਮ੍ਰਿਤਸਰ ਉੱਤਰੀ, ਅੰਮ੍ਰਿਤਸਰ ਕੇਂਦਰੀ, ਅੰਮ੍ਰਿਤਸਰ ਦੱਖਣੀ, ਅੰਮ੍ਰਿਤਸਰ ਪੂਰਬੀ ਅਤੇ ਵਿਧਾਨ ਸਭਾ ਹਲਕਾ ਅਟਾਰੀ ਸ਼ਾਮਲ ਹਨ।ਇਸ ਤੋਂ ਇਲਾਵਾ ਪੁਰਾਣੀਆਂ ਬਣੀਆਂ ਹੋਈਆਂ ਲਾਇਬ੍ਰੇਰੀਆਂ ਦਾ ਨਵੀਨੀਕਰਣ ਵੀ ਕੀਤਾ ਜਾਵੇਗਾ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀਮਤੀ ਅਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਸ੍ਰੀਮਤੀ ਪਰਮਜੀਤ ਕੌਰ, ਸਹਾਇਕ ਕਮਿਸ਼ਨਰ ਵਿਵੇਕ ਮੋਦੀ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੰਦੀਪ ਮਲਹੋਤਰਾ, ਐਕਸੀਅਨ ਸੰਦੀਪ ਸਿੰਘ ਅਤੇ ਡਿਪਟੀ ਡਾਇਰੈਕਟਰ ਉੱਪ ਅਰਥ ਆਂਕੜਾ ਤੇ ਸਲਾਹਕਾਰ ਸੰਦੀਪ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …