ਡਿਪਟੀ ਕਮਿਸ਼ਨਰ ਵਲੋਂ ਜੰਡਿਆਲਾ ਗੁਰੂ ਅਨਾਜ ਮੰਡੀ ਦਾ ਦੌਰਾ
ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਜਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਕੱਲ ਤੱਕ 633368 ਮੀਟਰਿਕ ਟਨ ਹੋ ਚੁੱਕੀ ਹੈ ਅਤੇ ਅਜੇ ਵੀ ਮੰਡੀਆਂ ਵਿੱਚ ਝੋਨੇ ਦੀ ਆਮਦ ਪੁਰੇ ਜ਼ੋਰਾਂ ‘ਤੇ ਹੈ, ਜਿਸ ਨੂੰ ਵੇਖਦੇ ਹੋਏ ਅੰਦਾਜ਼ਾ ਲਗਾਇਆ ਜਾ ਸਕਦਾ ਹੈ, ਝੋਨੇ ਦੀ ਆਮਦ 8 ਲੱਖ ਤੋਂ ਵੱਧ ਦਾ ਅੰਕੜਾ ਪਾਰ ਕਰੇਗੀ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਇਹ ਪ੍ਰਗਟਾਵਾ ਜੰਡਿਆਲਾ ਗੁਰੂ ਅਨਾਜ ਮੰਡੀ ਦਾ ਦੌਰਾ ਕਰਨ ਮੌਕੇ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਕੀਤਾ।ਉਨਾਂ ਖਰੀਦ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟ ਕਰਦੇ ਹੋਏ ਕਿਹਾ ਕਿ ਵੱਖ-ਵੱਖ ਵਿਭਾਗਾਂ ਵਲੋਂ ਅਗਾਉਂ ਕੀਤੇ ਗਏ।ਉਨਾਂ ਸਾਰੇ ਵਿਭਾਗਾਂ ਤੇ ਖਰੀਦ ਏਜੰਸੀਆਂ ਨੂੰ ਇਕ ਟੀਮ ਵਜੋਂ ਨਿਰੰਤਰ ਖਰੀਦ ਖਤਮ ਹੋਣ ਤੱਕ ਕੰਮ ਕਰਦੇ ਰਹਿਣ ਦੀ ਹਦਾਇਤ ਕੀਤੀ।ਉਨਾਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹੇ ਦੀਆਂ ਮੰਡੀਆਂ ਵਿੱਚ ਆਏ ਝੋਨੇ ਵਿਚੋਂ 219986 ਮੀਟਰਿਕ ਟਨ ਝੋਨਾ ਸਰਕਾਰੀ ਖਰੀਦ ਏਜੰਸੀਆਂ ਖਰੀਦ ਚੁੱਕੀਆਂ ਹਨ, ਜਦਕਿ 407099 ਮੀਟਰਿਕ ਟਨ ਬਾਸਮਤੀ ਵਪਾਰੀਆਂ ਵਲੋਂ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਵਲੋਂ ਝੋਨੇ ਅਤੇ ਬਾਸਮਤੀ ਦੀ ਚੁਕਾਈ ਬਾਰੇ ਪੁੱਛੇ ਜਾਣ ‘ਤੇ ਜਿਲ੍ਹਾ ਮੰਡੀ ਅਧਿਕਾਰੀ ਅਮਨਦੀਪ ਸਿੰਘ ਨੇ ਦੱਸਿਆ ਕਿ ਮੰਡੀਆਂ ਵਿਚੋਂ 578364 ਮੀਟਰਿਕ ਟਨ ਝੋਨੇ ਅਤੇ ਬਾਸਮਤੀ ਦੀ ਚੁੱਕਾਈ ਕੀਤੀ ਜਾ ਚੁੱਕੀ ਹੈ, ਬਾਕੀ ਵੀ ਨਾਲੋ-ਨਾਲ ਜਾਰੀ ਹੈ।ਬਾਸਮਤੀ ਦੀ ਆਮਦ ਵੱਧ ਹੋਣ ਕਾਰਨ ਝੋਨ ਦਾ ਸੀਜ਼ਨ ਨਵੰਬਰ ਮਹੀਨਾ ਜਾਰੀ ਰਹਿ ਸਕਦਾ ਹੈ।
ਇਸ ਮੌਕੇ ਜਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਅਮਨਜੀਤ ਸਿੰਘ, ਜਿਲ੍ਹਾ ਮੈਨੇਜਰ ਮਾਰਕਫੈਡ ਗੁਰਪ੍ਰੀਤ ਸਿੰਘ ਸੰਧੂ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।