ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤਮੰਦ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਜਨਤਕ ਮੁਹਿੰਮ ਪੈਦਾ
ਕਰਨ ਦੇ ਉਦੇਸ਼ ਨਾਲ ‘ਸੀ.ਐਮ ਦੀ ਯੋਗਸ਼ਾਲਾ’ ਦੀ ਸ਼ੁਰੂਆਤ ਕੀਤੀ ਸੀ। ਉਨਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਇਸ ਸਮੇਂ 17 ਪਾਰਕਾਂ ਵਿੱਚ 52 ਯੋਗ ਕਲਾਸਾਂ ਲਗਾ ਕੇ ਲੋਕਾਂ ਨੂੰ ਯੋਗ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ 12 ਯੋਗ ਟਰੇਨਰ ਲੋਕਾਂ ਨੂੰ ਯੋਗਾ ਦੀ ਟ੍ਰੇਨਿੰਗ ਦੇ ਰਹੇ ਹਨ।
ਉਨਾਂ ਦੱਸਿਆ ਕਿ ਸਿਖਲਾਈਯਾਫਤਾ ਯੋਗਾ ਇੰਸਟ੍ਰਕਟਰ ਖੁੱਲ੍ਹੇ ਪਾਰਕਾਂ ਤੇ ਹੋਰ ਜਨਤਕ ਥਾਵਾਂ ‘ਚ ਲੋਕਾਂ ਨੂੰ ਮੁਫਤ ਯੋਗਾ ਸਿਖਲਾਈ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਵੱਲੋਂ ਮੋਬਾਇਲ ਨੰਬਰ ‘ਤੇ ਮਿਸ ਕਾਲ 76694-00500 ਜਾਂ ਵੈਬਸਾਈਟ ੴਹਟਟਪਸ://ਚਮਦੇਿੋਗਸਹੳਲੳ.ਪੁਨਜੳਬ.ਗੋਵ.ਨਿ ਉਤੇ ਲਾਗਇਨ ਕਰਕੇ ਆਪੋ ਆਪਣੇ ਇਲਾਕੇ ਵਿੱਚ ਯੋਗ ਇੰਸਟਰੱਕਟਰਾਂ ਦੀ ਮੰਗ ਕੀਤੀ ਜਾ ਰਹੀ ਹੈ।
ਇਸ ਮੌਕੇ ਸੀ.ਐਮ ਯੋਗਸ਼ਾਲਾ ਦੇ ਜਿਲ੍ਹਾ ਸੁਪਰਵਾਈਜਰ ਗੁਰਪੀ੍ਰਤ ਸਿੰਘ ਨੇ ਦੱਸਿਆ ਕਿ ਯੋਗ ਇੰਸਟਰੱਕਟਰਾਂ ਵਲੋਂ ਲੋਕਾਂ ਦੀ ਮੰਗ ਅਨੁਸਾਰ ਸਵੇਰੇ ਅਤੇ ਸ਼ਾਮ ਦੀਆਂ ਕਲਾਸਾਂ ਲਗਾਈਆਂ ਜਾ ਰਹੀਆਂ ਹਨ।ਇਸ ਮੀਟਿੰਗ ਵਿੱਚ ਦਫਤਰੀ ਨਿਗਰਾਨ ਦਿਨੇਸ਼ ਸੂਰੀ, ਰਜਿੰਦਰ ਸਿੰਘ ਤੇ ਸੁਖਬੀਰ ਸਿੰਘ ਵੀ ਹਾਜ਼ਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media