ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾ ਮੁਕਤ ਹੋਏ ਇੰਚਾਰਜ਼ ਹਰਪਾਲ ਸਿੰਘ ਭੂਰਾਕੋਹਨਾ ਤੇ ਕੁਲਵਿੰਦਰ ਸਿੰਘ
ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਨੇ ਇਨ੍ਹਾਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।ਪ੍ਰਤਾਪ ਸਿੰਘ ਤੇ ਬਲਵਿੰਦਰ ਸਿੰਘ ਕਾਹਲਵਾਂ ਨੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਦੇ ਕੰਮ ਦੀ ਸ਼ਲਾਘਾ ਕੀਤੀ।ਇਸੇ ਦੌਰਾਨ ਸਾਬਕਾ ਸਕੱਤਰ ਦਲਮੇਘ ਸਿੰਘ ਖੱਟੜਾ ਅਤੇ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਵੀ ਮੁਲਾਜ਼ਮਾਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਤੇਜਿੰਦਰ ਸਿੰਘ ਪੱਡਾ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਪ੍ਰੋ. ਸੁਖਦੇਵ ਸਿੰਘ, ਗੁਰਨਾਮ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਮਨਜੀਤ ਸਿੰਘ ਤਲਵੰਡੀ, ਮੈਨੇਜਰ ਬਘੇਲ ਸਿੰਘ, ਸੁਪਰਡੈਂਟ ਨਿਸ਼ਾਨ ਸਿੰਘ, ਰਾਜਿੰਦਰ ਸਿੰਘ ਰੂਬੀ ਅਟਾਰੀ, ਬਲਦੇਵ ਸਿੰਘ ਭੂਰਾਕੋਹਨਾ, ਹਰਜਿੰਦਰ ਸਿੰਘ ਆਦਿ ਮੌਜ਼ੂਦ ਸਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼
ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …
Punjab Post Daily Online Newspaper & Print Media