Sunday, July 27, 2025
Breaking News

ਡੀ.ਸੀ ਵਲੋਂ ਐਸ.ਡੀ.ਐਮਜ਼ ਸਮੇਤ ਸਾਰੇ ਅਧਿਕਾਰੀਆਂ ਨੂੰ ਲਗਾਤਾਰ ਖੇਤਾਂ ‘ਚ ਸਰਗਰਮ ਰਹਿਣ ਦੀ ਹਦਾਇਤ

ਹਰੇਕ ਟੀਮ ਨਾਲ ਹੋਣ ਪੁਲਿਸ ਦੀਆਂ ਟੀਮਾਂ

ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ) – ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਤੇ ਇਸ ਦੇ ਨਿਪਟਾਰੇ ਦੇ ਮੱਦੇਨਜ਼ਰ ਪਿੰਡ ਦੇ ਪੰਚਾਂ, ਸਰਪੰਚਾਂ, ਨੰਬਰਦਾਰਾਂ ਤੇ ਸਮਾਜ ਸੇਵੀ ਸੰਸਥਾਵਾਂ ਦਾ ਵੱਧ ਤੋਂ ਵੱਧ ਸਹਿਯੋਗ ਲਿਆ ਜਾਵੇ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦੇ ਮੱਦੇਨਜ਼ਰ ਐਸ.ਡੀ.ਐਮਜ਼ ਤੋਂ ਲੈ ਕੇ ਕਲੱਸਟਰ ਪੱਧਰ ਦੇ ਅਫ਼ਸਰਾਂ ਨਾਲ ਦੇਰ ਸ਼ਾਮ ਕੀਤੀ ਗਈ ਰੀਵਿਊ ਬੈਠਕ ਦੀ ਸਮੀਖਿਆ ਕਰਦਿਆਂ ਕੀਤਾ।ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦੇ ਕਿਹਾ ਕਿ ਐਸ.ਡੀ.ਐਮਜ਼ ਸਮੇਤ ਸਾਰੇ ਅਧਿਕਾਰੀ ਛੁੱਟੀਆਂ ਦੇ ਬਾਵਜ਼ੂਦ ਖੇਤਾਂ ਵਿੱਚ ਸਰਗਰਮ ਰਹਿਣ ਅਤੇ ਇਸ ਮੌਕੇ ਅੱਗ ਬੁਝਾਊ ਗੱਡੀਆਂ ਸਮੇਤ ਸਮੂਹ ਅਮਲੇ ਤੋਂ ਇਲਾਵਾ ਹਰੇਕ ਟੀਮ ਨਾਲ ਪੁਲਿਸ ਦੇ ਮੈਂਬਰ ਵੀ ਹੋਣ।ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਖਾਸ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਪ੍ਰੇਰਿਤ ਕਰਨ ਕਿ ਉਹ ਪਰਾਲੀ ਦੇ ਨਾਲ-ਨਾਲ ਰਹਿੰਦ-ਖੂੰਹਦ ਨੂੰ ਵੀ ਅੱਗ ਨਾ ਲਗਾਉਣ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਸੁਪਰ ਐਸ.ਐਮ.ਐਸ, ਹੈਪੀ ਸੀਡਰ, ਪੈਡੀ ਸਟਰਾਅ ਚੌਪਰ, ਮਲਚਰ, ਸਮਾਰਟ ਸੀਡਰ, ਜ਼ੀਰੋ ਟਿੱਲ ਡਰਿੱਲ, ਸਰਫੇਸ ਸੀਡਰ, ਸੁਪਰ ਸੀਡਰ, ਕਟੌਪ ਰੀਪਰ ਟਰੈਕਟਰ ਮਾਊਂਟਿਡ, ਸ਼ਰੱਬ ਮਾਸਟਰ/ਰੋਟਰੀ ਸ਼ੈਲਟਰ, ਰਿਵਰਸੀਬਲ ਐਮ.ਬੀ ਪਲੌਅ, ਕਟੌਪ ਰੀਪਰ ਸੈਲਫ-ਪ੍ਰੋਪੈਲਡ, ਰੀਪਰ-ਕਮ-ਬਾਇੰਡਰ, ਸਟਰਾਅ ਰੇਕ ਅਤੇ ਬੇਲਰ ਆਦਿ ਦੀ ਵਰਤੋਂ ਕਰਦਿਆਂ ਪਰਾਲੀ ਦਾ ਨਿਪਟਾਰਾ ਕਰਨ।ਉਨ੍ਹਾਂ ਇਹ ਵੀ ਦੱਸਿਆ ਕਿ ਪਰਾਲੀ ਦੇ ਸਾੜਣ ਕਰਕੇ ਪੈਦਾ ਹੋਏ ਧੂੰਏ ਕਾਰਨ ਸੜਕਾਂ ਤੇ ਦੁਰਘਟਨਾਵਾਂ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਐਸ.ਡੀ.ਐਮ ਨਿਕਾਸ ਕੁਮਾਰ, ਐਸ.ਡੀ.ਐਮ ਮਨਕੰਵਲ ਸਿੰਘ ਚਾਹਲ, ਐਸ.ਡੀ.ਐਮ ਸ਼੍ਰੀਮਤੀ ਹਰਨੂਰ ਕੌਰ, ਐਸ.ਡੀ.ਐਮ ਅਰਵਿੰਦਰਪਾਲ ਸਿੰਘ, ਐਸ.ਡੀ.ਐਮ ਅਮਨਦੀਪ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਤਿੰਦਰ ਸਿੰਘ ਗਿੱਲ, ਡੀ.ਡੀ.ਪੀ.ਓ ਡਾ ਸੰਦੀਪ ਮਲਹੋਤਰਾ, ਬੀ.ਡੀ.ਪੀ.ਓਜ਼ ਤੋਂ ਇਲਾਵਾ ਜ਼ਿਲ੍ਹੇ ਨਾਲ ਸਬੰਧਤ ਸਮੂਹ ਕਲੱਸਟਰ ਅਧਿਕਾਰੀ ਹਾਜ਼ਰ ਸਨ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …