Sunday, September 27, 2026

ਖਾਲਸਾ ਕਾਲਜ ਵੁਮੈਨ ਵਿਖੇ ਵਿਸ਼ਵ ਭੋਜਨ ਦਿਵਸ ਨੂੰ ਸਮਰਪਿਤ ਸਮਾਰੋਹ

ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਪੋਸ਼ਣ ਅਤੇ ਆਹਾਰ ਵਿਗਿਆਨ ਵਿਭਾਗ ਵਲੋਂ ਵਿਸ਼ਵ ਭੋਜਨ ਦਿਵਸ ਨੂੰ ਸਮਰਪਿਤ ਸਮਾਰੋਹ ਕਰਵਾਇਆ ਗਿਆ।ਸਮਾਰੋਹ ਦੀ ਸ਼ੁਰੂਆਤ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਵਿਭਾਗ ਮੁੱਖੀ ਪ੍ਰੋ. ਮਿੰਨੀ ਸ਼ਰਮਾ, ਪ੍ਰੋ. ਕੋਮਲ ਸ਼ਰਮਾ ਅਤੇ ਕਮਲਪ੍ਰੀਤ ਕੌਰ ਦੀ ਮੌਜ਼ੂਦਗੀ ’ਚ ਹੋਈ।
ਡਾ. ਸੁਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਚੰਗੀ ਸਿਹਤ ਲਈ ਆਪਣੀ ਖੁਰਾਕ ’ਚ ਸੁਧਾਰ ਕਰਨ ਦੀ ਸਲਾਹ ਦਿੱਤੀ।ਉਨ੍ਹਾਂ ਕਿਹਾ ਕਿ ਸਮਾਰੋਹ ਦਾ ਮਕਸਦ ਭੋਜਨ ਅਤੇ ਪਾਣੀ ਤੱਕ ਬਰਾਬਰ ਪਹੁੰਚ ’ਤੇ ਜ਼ੋਰ ਦੇਣਾ, ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨਾ ਅਤੇ ਭੋਜਨ ਨਾਲ ਸਬੰਧਤ ਮੁੱਦਿਆਂ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ।ਪ੍ਰੋ. ਮਿੰਨੀ ਸ਼ਰਮਾ, ਪ੍ਰੋ. ਕੋਮਲ ਸ਼ਰਮਾ ਅਤੇ ਕਮਲਪ੍ਰੀਤ ਨੇ ਪੋਸ਼ਣ ਪ੍ਰੋਗਰਾਮ ’ਚ ਵਿਦਿਆਰਥੀਆਂ ਨੂੰ ਸਿਹਤਮੰਦ ਭੋਜਨ ਦੇ ਪੌਸ਼ਟਿਕ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …