Sunday, December 22, 2024

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ

ਸੰਗਰੂਰ, 3 ਨਵੰਬਰ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸਾਲਾਨਾ ਸਮਾਗਮ ਅਧੀਨ ਸਥਾਨਿਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ (ਗੁਰੂ ਨਾਨਕ ਦਰਬਾਰ) ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸੰਗਰੂਰ ਵਲੋਂ ਦੋ ਰੋਜ਼ਾ ਕੀਰਤਨ-ਕਥਾ ਸਮਾਗਮ ਕੱਲ ਰਾਤਰੀ ਤੋਂ ਆਰੰਭ ਹੋਏ ਹਨ।ਸੁਸਾਇਟੀ ਦੇ ਪ੍ਰਬੰਧਕ ਦਲਵੀਰ ਸਿੰਘ ਬਾਬਾ, ਰਾਜਵਿੰਦਰ ਸਿੰਘ ਲੱਕੀ, ਗੁਰਿੰਦਰ ਸਿੰਘ ਗੁਜਰਾਲ, ਨਰਿੰਦਰ ਪਾਲ ਸਿੰਘ ਸਾਹਨੀ, ਗੁਰਿੰਦਰ ਵੀਰ ਸਿੰਘ ਦੀ ਦੇਖ-ਰੇਖ ਹੇਠ ਹੋ ਰਹੇ ਸਮਾਗਮਾਂ ਵਿੱਚ ਅੱਜ ਰਾਤਰੀ ਨੂੰ ਭਾਈ ਸੁਖਜੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਾਲੇ ਕੀਰਤਨ ਦੀ ਹਾਜ਼ਰੀ ਭਰਨਗੇ, ਜਦਕਿ ਭਾਈ ਸਰਬਜੀਤ ਸਿੰਘ ਲੁਧਿਆਣਾ ਵਾਲੇ ਗੁਰੂ ਸਾਹਿਬ ਦੇ ਜੀਵਨ ਪ੍ਰਥਾਏ ਕਥਾ ਵਿਚਾਰ ਕਰਨਗੇ।4 ਨਵੰਬਰ ਦੀ ਰਾਤਰੀ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਜੋਤ ਸਿੰਘ ਜ਼ਖਮੀ ਅਤੇ ਮਾਤਾ ਕੌਲਾਂ ਜੀ ਭਲਾਈ ਕੇਂਦਰ ਸ੍ਰੀ ਅੰਮ੍ਰਿਤਸਰ ਦੇ ਭਾਈ ਅਮਨਦੀਪ ਸਿੰਘ ਜੀ ਗੁਰਬਾਣੀ ਦੇ ਰਸਭਿੰਨੇ ਕੀਰਤਨ ਦੀ ਛਹਿਬਰ ਲਗਾਉਣਗੇ।ਸੁਰਿੰਦਰ ਪਾਲ ਸਿੰਘ ਸਿਦਕੀ ਪ੍ਰੈਸ ਸਕੱਤਰ ਨੇ ਦੱਸਿਆ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਜਪੁਜੀ ਸਾਹਿਬ ਦੇ 50000 ਪਾਠ ਸੁਸਾਇਟੀ ਸੇਵਕਾਂ ਅਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਕੀਤੇ ਗਏ ਹਨ ਜਿਨ੍ਹਾਂ ਦੀ ਅਰਦਾਸ 4 ਨਵੰਬਰ ਦੀ ਰਾਤਰੀ ਨੂੰ ਹੋਵੇਗੀ।ਇਸੇ ਸਬੰਧ ਵਿੱਚ ਪਿੰਡ ਥਲੇਸਾਂ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਸਮਾਗਮ ਵਿੱਚ ਪਿੰਡ ਦੀਆਂ ਸੰਗਤਾਂ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਆ ਗਿਆ।ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਵਿੰਦਰ ਸਿੰਘ, ਰਣਜੀਤ ਸਿੰਘ ਗ੍ਰੰਥੀ, ਬੀਬੀ ਕਿਰਨਪਾਲ ਕੌਰ ਸਰਪੰਚ ਦੀ ਹਾਜ਼ਰੀ ਵਿੱਚ ਸੰਗਤਾਂ ਵਲੋਂ 1000 ਤੋਂ ਵੱਧ ਸ੍ਰੀ ਜਪੁਜੀ ਸਾਹਿਬ ਦੇ ਪਾਠ ਕਰਨ ਦੀ ਸੇਵਾ ਲਈ।
ਜਗਜੀਤ ਸਿੰਘ ਦੀ ਅਗਵਾਈ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸੁਸਾਇਟੀ ਸੇਵਕ ਚਰਨਜੀਤ ਪਾਲ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ ਦੇ ਜਥਿਆਂ ਨੇ ਰਸਭਿੰਨਾ ਕੀਰਤਨ ਕੀਤਾ ਅਤੇ ਗੁਰਿੰਦਰ ਸਿੰਘ ਗੁਜਰਾਲ ਨੇ ਨਾਮ ਸਿਮਰਨ ਦੀ ਮਹਿਮਾ ਤੇ ਗੁਰਮਤਿ ਵਿਚਾਰ ਪੇਸ਼ ਕੀਤੇ।ਸਮਾਗਮ ਦੇ ਸਹਿਯੋਗੀ ਜਰਨੈਲ ਸਿੰਘ, ਸੁਖਵਿੰਦਰ ਕੌਰ ਆਦਿ ਨੂੰ ਸੁਸਾਇਟੀ ਵਲੋਂ ਹਰਦੀਪ ਸਿੰਘ ਸਾਹਨੀ, ਜਗਜੀਤ ਸਿੰਘ ਭਿੰਡਰ ਤੇ ਹਰਭਜਨ ਸਿੰਘ ਭੱਟੀ ਨੇ ਸਨਮਾਨਿਤ ਕੀਤਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …