ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ) – ਮਾਨ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਾਡਾ ਪਹਿਲਾ ਕੰਮ ਹੈ।ਅਜਨਾਲਾ ਹਲਕੇ ਨੂੰ ਵਿਕਾਸ ਪੱਖੋਂ ਇੱਕ ਨੰਬਰ ਬਣਾਉਣਾ ਮੇਰਾ ਸੁਪਨਾ ਹੈ।ਇਹ ਪ੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਅਜਨਾਲਾ ਵਾਸੀਆਂ ਨੂੰ ਅਜਨਾਲੇ ਤੋਂ ਰਮਦਾਸ-ਫਤਹਿਗੜ੍ਹ ਚੂੜੀਆਂ ਤੱਕ 35 ਕਿਲੋਮੀਟਰ ਲੰਬੀ ਨਵੀਂ ਸੜ੍ਹਕ ਦੀ ਸੌਗਾਤ ਦਿੱਤੀ ਹੈ ਅਤੇ ਮੌਜ਼ੂਦਾ ਸੜ੍ਹਕ ਨੂੰ ਚੌੜ੍ਹਾ ਵੀ ਕੀਤਾ ਜਾਵੇਗਾ।ਧਾਲੀਵਾਲ ਨੇ ਦੱਸਿਆ ਕਿ ਇਸ ਕੰਮ ਤੇ 50 ਕਰੋੜ ਰੁਪਏ ਖਰਚ ਹੋਣਗੇ ਅਤੇ ਸਰਕਾਰ ਵਲੋਂ ਇਸ ਦੇ ਫੰਡ ਰਲੀਜ਼ ਕਰ ਦਿੱਤੇ ਗਏ ਹਨ।ਉਨਾਂ ਦੱਸਿਆ ਕਿ ਇਸ ਕੰਮ ਦੇ ਟੈਂਡਰ ਵੀ ਲੱਗ ਚੁੱਕੇ ਹਨ ਜੋ ਕਿ 20 ਨਵੰਬਰ ਨੂੰ ਖੋਲ੍ਹੇ ਜਾਣਗੇ ਅਤੇ ਆਉਂਦੇ 6 ਮਹੀਨਿਆਂ ਦੇ ਅੰਦਰ-ਅੰਦਰ ਇਸ ਦਾ ਨਿਰਮਾਣ ਪੂਰਾ ਹੋ ਜਾਵੇਗਾ।
ਉਨਾਂ ਦੱਸਿਆ ਕਿ ਇਸ ਸੜ੍ਹਕ ਦੇ ਬਣਨ ਨਾਲ ਪਿੰਡਾਂ ਦੇ ਲੋਕਾਂ ਨੂੰ ਕਾਫ਼ੀ ਸਹੂਲਤ ਮਿਲੇਗੀ।ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਇਸ ਸੜ੍ਹਕ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਛੇਤੀ ਹੀ ਕਰਨਗੇ। ਉਨਾਂ ਨੇ ਮੁੱਖ ਮੰਤਰੀ ਪੰਜਾਬ ਅਤੇ ਵਿੱਤ ਮੰਤਰੀ ਪੰਜਾਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਦੀ ਹੀ ਬਦੌਲਤ ਇਸ ਸੜ੍ਹਕ ਦਾ ਨਿਰਮਾਣ ਹੋ ਰਿਹਾ ਹੈ ਅਤੇ ਇਨੀ ਛੇਤੀ ਇਸ ਸੜ੍ਹਕ ਲਈ ਫੰਡ ਦੇਣੇ ਵੀ ਉਨਾਂ ਦੀ ਦੇਣ ਹੈ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …