Saturday, March 21, 2026

ਆਈ.ਐਸ.ਓ. ਵਲੋਂ ਸੰਗਤ ਦੇ ਸਹਿਯੋਗ ਨਾਲ ਇੱਕ ਦਿਨਾਂ ਭੁੱਖ ਹੜਤਾਲ ਅੱਜ 25 ਨੂੰ ਕੰਵਰਬੀਰ ਸਿੰਘ

ਬੰਦੀ ਸਿੰਘਾਂ ਦੀ ਰਿਹਾਈ ਨੂੰ ਹੋਵੇਗੀ ਸਮਰਪਿਤ

Kanwarbir Singh Gillਅੰਮ੍ਰਿਤਸਰ, 24 ਦਸੰਬਰ  ਭਾਈ ਗੁਰਬਖਸ਼ ਸਿੰਘ ਖਾਲਸਾ ਜੋ ਜੇਲ੍ਹਾਂ ਵਿੱਚ ਨਜ਼ਰਬੰਦ ਬੰਦੀ ਸਿੰਘਾਂ ਦੀ ਪੱਕੀ ਰਿਹਾਈ ਲਈ ਸੰਘਰਸ਼ ਕਰ ਰਹੇ ਹਨ, ਉਨ੍ਹਾਂ ਵੱਲੋਂ ਸਮੂੰਹ ਸਿੱਖ ਕੌਮ ਨੂੰ ਅਪੀਲ ਕੀਤੀ ਗਈ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਹਰ ਸਿੱਖ 25 ਦਸੰਬਰ ਨੂੰ 1 ਦਿਨਾਂ ਲਈ ਭੁੱਖ ਹੜਤਾਲ ਰੱਖ ਕੇ ਆਪਣੇ ਵੱਲੋਂ ਇਸ ਲਹਿਰ ਵਿੱਚ ਹਿੱਸਾ ਪਾਵੇ।ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਆਈ.ਐਸ.ਓ. ਦੇ ਪੰਜਾਬ ਪ੍ਰਧਾਨ ਤੇ ਜੇਲ੍ਹ ਵਿਭਾਗ ਮੈਂਬਰ ਕੰਵਰਬੀਰ ਸਿਘੰ (ਅੰਮ੍ਰਿਤਸਰ) ਨੇ ਦੱਸਿਆ ਕਿ ਜਥੇਬੰਦੀ ਅਤੇ ਸਮੂੰਹ ਅੰਮ੍ਰਿਤਸਰ ਦੀਆਂ ਸੰਗਤਾਂ ਵੱਲੋਂ 25 ਦਸੰਬਰ ਦਿਨ ਵੀਰਵਾਰ ਨੂੰ ਸਵੇਰੇ 9:00 ਵਜੇ ਅਰਦਾਸ ਉਪਰੰਤ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਨੇੜੇ ਰੱਖੀ ਜਾਵੇਗੀ, ਜਿਸ ਵਿੱਚ ਸੰਗਤਾਂ ਨਿਰੰਤਰ ਸਤਿਨਾਮੁ ਵਾਹਿਗੁਰੂ ਦਾ ਜਾਪ ਕਰਨਗੀਆਂ ਤੇ ਇਹ ਹੜਤਾਲ ਸ਼ਾਮ ਨੂੰ 5:00 ਵਜੇ ਖਤਮ ਹੋਵੇਗੀ।ਉਨ੍ਹਾਂ ਸਮੂੰਹ ਸੰਗਤਾਂ ਨੂੰ ਅਪੀਲ ਕੀਤੀ ਕਿ ਸਿੱਖ ਹੋਣ ਦੇ ਨਾਤੇ ਆਪਣਾ ਫਰਜ਼ ਪਛਾਣਦੇ ਹੋਏ ਵੱਧ ਤੋਂ ਵੱਧ ਸਹਿਯੋਗ ਕਰੀਏ। ਕੰਵਰਬੀਰ ਸਿੰਘ ਨੇ ਕਿਹਾ ਕਿ ਭਾਈ ਗੁਰਬਖਸ਼ ਸਿੰਘ ਖਾਲਸਾ ਨੇ ਆਪਣਾ ਪੰਥਕ ਫਰਜ਼ ਪਛਾਣਦੇ ਹੋਏ ਬੰਦੀ ਸਿੰਘਾਂ ਦੀ ਪੱਕੀ ਰਿਹਾਈ ਲਈ ਸੰਘਰਸ਼ ਅਰੰਭਿਆ ਹੋਇਆ ਹੈ, ਜਿਸ ਨੂੰ ਅੱਜ 40 ਦਿਨ ਬੀਤ ਚੁੱਕੇ ਹਨ ਪਰ ਉਨ੍ਹਾਂ ਦਾ ਹੌਂਸਲਾ ਅੱਜ ਵੀ ਕਾਇਮ ਹੈ ਅਤੇ ਇਸ ਸੰਘਰਸ਼ ਲਈ ਗੁਰੂ ਚਰਨਾਂ ਵਿੱਚ ਕੀਤੀ ਅਰਦਾਸ ਤੇ ਉਹ ਡੱਟ ਕੇ ਪਹਿਰ ਦੇ ਰਹੇ ਹਨ।ਇਸ ਮੌਕੇ ਸੀਨੀ: ਆਈ.ਐਸ.ਓ. ਆਗੂ ਗੁਰਮਨਜੀਤ ਸਿੰਘ ਅੰਮ੍ਰਿਤਸਰ, ਬਿਕਰਮ ਸਿੰਘ, ਕੁਲਜੀਤ ਸਿੰਘ, ਮਨਦੀਪ ਸਿੰਘ, ਜਗਮੋਹਨ ਸਿੰਘ ਸ਼ਾਂਤ, ਗੁਰਿੰਦਰ ਸਿੰਘ ਸ਼ਾਂਤ, ਪ੍ਰਧਾਨ ਕਸ਼ਮੀਰ ਸਿੰਘ, ਜਸਪ੍ਰੀਤ ਸਿੰਘ, ਪ੍ਰਿਤਪਾਲ ਸਿੰਘ, ਰਛਪਾਲ ਸਿੰਘ, ਮਨਦੀਪ ਸਿੰਘ, ਬਿਕਰਮਜੀਤ ਸਿੰਘ ਸਮੇਤ ਅਨੇਕਾਂ ਨੌਜਵਾਨ ਹਾਜ਼ਰ ਸਨ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …

Leave a Reply