Sunday, October 6, 2024

ਖਾਸਾ ਵਿਖੇ ਖੇਤਾਂ ‘ਚ ਪਰਾਲੀ ਨੂੰ ਲੱਗੀ ਅੱਗ ਬੁਝਾਉਣ ਪੁੱਜੇ ਐਸ.ਡੀ.ਐਮ ਅਤੇ ਡੀ.ਐਸ.ਪੀ

ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ) – ਜਿਲ੍ਹੇ ਦੇ ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਵਲੋਂ ਪਰਾਲੀ ਦਾ ਪ੍ਰਬੰਧਨ ਮੁਕੰਮਲ ਨਾ ਹੋਣ ਤੱਕ ਸਾਰੇ ਅਧਿਕਾਰੀਆਂ ਨੂੰ ਖੇਤਾਂ ‘ਤੇ ਪਹਿਰਾ ਦੇਣ ਦੇ ਦਿੱਤੇ ਗਏ ਨਿਰਦੇਸ਼ਾਂ ਤਹਿਤ ਸ਼ਨਿਚਰਵਾਰ ਦੀ ਛੁੱਟੀ ਦੇ ਬਾਵਜ਼ੂਦ ਐਸ.ਡੀ.ਐਮ ਅੰਮ੍ਰਿਤਸਰ-2 ਨਿਕਾਸ ਕੁਮਾਰ ਅਤੇ ਡੀ.ਐਸ.ਪੀ ਆਪਣੀਆਂ ਟੀਮਾਂ ਨਾਲ ਸ਼ਹਿਰ ਦੇ ਨੇੜੇ ਪੈਂਦੇ ਪਿੰਡਾਂ ਵਿਚ ਦੌਰੇ ‘ਤੇ ਰਹੇ।ਇਸੇ ਦੌਰਾਨ ਉਨਾਂ ਨੂੰ ਖਾਸਾ ਪਿੰਡ ਨੇੜੇ ਖੇਤਾਂ ਵਿਚ ਪਰਾਲੀ ਨੂੰ ਲੱਗੀ ਅੱਗ ਵਿਖਾਈ ਦਿੱਤੀ ਤਾਂ ਉਨਾਂ ਤਰੁੰਤ ਅੱਗ ਬੁਝਾਊ ਦਸਤੇ ਨੂੰ ਨਾਲ ਲੈ ਕੇ ਖੇਤਾਂ ਵਿੱਚ ਅੱਗ ‘ਤੇ ਕਾਬੂ ਪਾਇਆ।ਉਨਾਂ ਕਿਸਾਨਾਂ ਨੂੰ ਕਿਹਾ ਕਿ ਉਹ ਆਉਣ ਵਾਲੇ ਭਿਆਨਕ ਸੰਕਟ ਨੂੰ ਸਮਝਦੇ ਹੋਏ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ।ਉਨਾਂ ਕਿਹਾ ਕਿ ਜੋ ਵੀ ਕਿਸਾਨ ਪਰਾਲੀ ਨੂੰ ਅੱਗ ਲਗਾਵੇਗਾ, ਉਸ ‘ਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …