Monday, May 25, 2026

ਮੇਜਰ ਡਾ. ਸੁਮਿਤ ਮੁਧ ਨੇ ਉਪ ਮੰਡਲ ਮੈਜਿਸਟਰੇਟ ਪਠਾਨਕੋਟ ਦੇ ਅਹੁੱਦੇ ਦਾ ਚਾਰਜ਼ ਸੰਭਾਲਿਆ

ਪਠਾਨਕੋਟ, 6 ਨਵੰਬਰ (ਪੰਜਾਬ ਪੋਸਟ ਬਿਊਰੋ) – ਮੇਜਰ ਡਾ. ਸੁਮਿਤ ਮੁਧ ਨੇ ਉਪ ਮੰਡਲ ਮੈਜਿਸਟਰੇਟ ਪਠਾਨਕੋਟ ਵਜੋਂ ਅਹੱਦੇ ਦਾ ਚਾਰਜ਼ ਸੰਭਾਲ ਲਿਆ ਹੈ।ਉਹ ਇਸ ਤੋਂ ਪਹਿਲਾ ਪਠਾਨਕੋਟ ਵਿਖੇ ਹੀ ਚੀਫ ਮਨਿਸਟਰ ਫੀਲਡ ਅਫਸਰ-ਕਮ-ਸਹਾਇਕ ਕਮਿਸ਼ਨਰ ਜਰਨਲ ਦੇ ਅਹੁੱਦੇ ‘ਤੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ।ਜਿਕਰਯੋਗ ਹੈ ਕਿ ਇੰਨ੍ਹਾਂ ਤੋਂ ਪਹਿਲਾਂ ਕਾਲਾ ਰਾਮ ਕਾਂਸਲ ਐਸ.ਡੀ.ਐਮ ਪਠਾਨਕੋਟ ਦੇ ਅਹੁੱਦੇ ‘ਤੇ ਤਾਇਨਾਤ ਸਨ।ਮੇਜਰ ਡਾ. ਸੁਮਿਤ ਮੁਧ ਨੇ ਆਪਣੇ ਅਹੁੱਦੇ ਦਾ ਚਾਰਜ਼ ਸੰਭਾਲਣ ਤੋਂ ਬਾਅਦ ਕਿਹਾ ਕਿ ਉਹ ਆਪਣਾ ਕੰਮ ਪੂਰੀ ਇਮਾਨਦਾਰੀ ਅਤੇ ਸਬ ਡਵੀਜਨਾਂ ਦੇ ਦਫ਼ਤਰਾਂ ਵਿੱਚ ਪਾਰਦਸ਼ਤਾ ਨਾਲ ਕੰਮ ਕਰਨ ਨੂੰ ਯਕੀਨੀ ਬਣਾਉਣਗੇ।

Check Also

ਖ਼ਾਲਸਾ ਕਾਲਜ ਨੇ ਬਾਇਓਟੈਕਨਾਲੋਜੀ ਦੇ ਖੇਤਰ ’ਚ ਪੇਟੈਂਟ ਪ੍ਰਾਪਤ ਕੀਤਾ

ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਨੇ ਇੱਕ ਵਾਰ ਫ਼ਿਰ ਵਿਗਿਆਨਕ ਡੇਟਾ …