ਅੰਮ੍ਰਿਤਸਰ 6 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ
ਕਾਬਲ ਬਣਾਊਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ-ਡੀ.ਬੀ.ਈ.ਈ ਘਨਸ਼ਾਮ ਥੋਰੀ ਨੇ ਕੀਤਾ।ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਸੀ.ਈ.ੳ-ਡੀ.ਬੀ.ਈ.ਈ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਬੇਰਜ਼ਗਾਰਾਂ ਨੂੰ ਰੋਜਗਾਰ ਦੇਣ ਲਈ ਹਰ ਬੁੱਧਵਾਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿੱਚ ਪਲੇਸਮੈਂਟ ਕੈਂਪ ਲਗਾਇਆ ਜਾਂਦਾ ਹੈ।
ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼੍ਰੀਮਤੀ ਨੀਲਮ ਮਹੇ ਦੱਸਿਆ ਕਿ 8 ਨਵੰਬਰ 2023 ਨੂੰ ਰੋਜ਼ਗਾਰ ਕੈਂਪ ਲਗਾਇਆ ਜਾਣਾ ਹੈ।ਜਿਸ ਵਿੱਚ ਮਸ਼ਹੂਰ ਕੰਪਨੀਆਂ ਐਸ.ਬੀ.ਆਈ ਲਾਈਫ, ਐਡਲਵਾਈਜ਼ ਟੋਕੀਓ, ਸਟਾਰ ਹੈਲਥ, ਕੁਨੈਕਟ ਬਰਾਡਬੈਂਡ, ਗੁਰੂ ਨਾਨਕ ਮਿਸ਼ਨ ਹਸਪਤਾਲ, ਓ.ਸੀ.ਐਮ ਲਿਮਿਟੇਡ, ਫੋਨ ਪੇ ਆਦਿ ਕੰਪਨੀਆਂ ਭਾਗ ਲੈ ਰਹੀਆਂ ਹਨ।ਇਹਨਾਂ ਸਾਰੀਆ ਕੰਪਨੀਆਂ ਵੱਲੋਂ ਵੱਖ-ਵੱਖ ਅਸਾਮੀਆਂ ਲਈ 15,000/- ਤੋਂ 25,000/- ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ।ਰੋਜ਼ਗਾਰ ਕੈਂਪ ਦਾ ਸਮਾਂ ਸਵੇਰੇ 10:00 ਵਜੇ ਤੋਂ 1:30 ਵਜੇ ਤੱਕ ਦਾ ਹੋਵੇਗਾ।ਚਾਹਵਾਨ ਉਮੀਦਵਾਰ ਆਪਣੇ 5 ਬਾਇਓਡਾਟਾ ਲੈ ਕੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ।ਵਧੇਰੇ ਜਾਣਕਾਰੀ ਲਈ ਦਫਤਰ ਦੇ ਟੈਲੀਗ੍ਰਾਮ ਪੇਜ਼ <https://tinyurl.com/dbeeasr> ਨਾਲ ਜੁੜਕੇ ਜਾਂ ਦਫਤਰ ਦੇ ਮੋਬਾਇਲ ਨੰਬਰ 9915789068 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media