Monday, July 8, 2024

ਆਯੂਸ਼ਮਾਨ ਕਾਰਡ ਬਣਵਾਉਣ ਵਾਲਿਆਂ ਨੂੰ ‘ਦੀਵਾਲੀ ਬੰਪਰ ਡਰਾਅ’ ਤਹਿਤ ਮਿਲੇਗਾ ਇਨਾਮ

30 ਨਵੰਬਰ ਤੱਕ ਆਯੂਸ਼ਮਾਨ ਕਾਰਡ ਬਣਵਾਉਣ ਵਾਲਿਆਂ ਲਈ ਕੱਢਿਆ ਜਾਵੇਗਾ ਡਰਾਅ

ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਵਾਉਣ ਵਾਲੇ ਲਾਭਪਾਤਰੀਆਂ ਲਈ ਦੀਵਾਲੀ ਅਤੇ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਦੀਵਾਲੀ ਬੰਪਰ ਡਰਾਅ ਕੱਢਿਆ ਜਾਵੇਗਾ।ਸੂਬਾ ਸਿਹਤ ਏਜੰਸੀ ਪੰਜਾਬ ਦੇ ਮੁੱਖ ਕਾਰਜਕਾਰੀ ਅਧਿਕਾਰੀ ਵਲੋਂ ਇਸ ਸਬੰਧੀ ਮਿਲੇ ਪੱਤਰ ’ਚ ਦਰਜ਼ ਜਾਣਕਾਰੀ ਦਾ ਹਵਾਲਾ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਯੋਜਨਾ ਦੇ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਉਣ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ 30 ਨਵੰਬਰ 2023 ਤੱਕ ਕਾਰਡ ਬਣਵਾਉਣ ਵਾਲੇ ਸਾਰੇ ਲਾਭਪਾਤਰੀਆਂ ਵਿੱਚੋਂ ਲੱਕੀ ਡਰਾਅ ਦੇ ਜ਼ਰੀਏ 10 ਲੋਕਾਂ ਨੂੰ ਨਗਦ ਇਨਾਮ ਦਿੱਤੇ ਜਾਣਗੇ ਜਿਸ ਵਿੱਚ ਪਹਿਲਾ ਇਨਾਮ ਇੱਕ ਲੱਖ ਰੁਪਏ ਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਦੂਜਾ ਇਨਾਮ 50 ਹਜ਼ਾਰ ਰੁਪਏ, ਤੀਜਾ ਇਨਾਮ 25 ਹਜ਼ਾਰ ਰੁਪਏ, ਚੌਥਾ ਇਨਾਮ 10 ਹਜ਼ਾਰ ਰੁਪਏ, ਪੰਜਵਾਂ ਇਨਾਮ 8 ਹਜ਼ਾਰ ਰੁਪਏ ਅਤੇ ਛੇਵੇਂ ਤੋਂ ਦਸਵੇਂ ਇਨਾਮ ਵਿੱਚ 5 ਹਜ਼ਾਰ ਰੁਪਏ ਦੇ ਡਰਾਅ ਕੱਢੇ ਜਾਣਗੇ।ਇਹ ਡਰਾਅ 4 ਦਸੰਬਰ 2023 ਨੂੰ ਖੁੱਲ੍ਹੇਗਾ।ਇਸ ਯੋਜਨਾ ਤਹਿਤ ਪੰਜਾਬ ਵਿੱਚ ਲਾਭਪਾਤਰੀ ਪਰਿਵਾਰਾਂ ਨੂੰ ਸੂਚੀਬੱਧ ਹਸਪਤਾਲਾਂ ਵਿੱਚ ਸਲਾਨਾ 5 ਲੱਖ ਤੱਕ ਦੇ ਮੁਫ਼ਤ ਇਲਾਜ਼ ਦੀ ਸਹੂਲਤ ਪ੍ਰਦਾਨ ਕੀਤੀ ਜਾਂਦੀ ਹੈ।
ਉਨ੍ਹਾਂ ਜ਼ਿਲ੍ਹੇ ਦੇ ਸਾਰੇ ਯੋਗ ਲਾਭਪਾਤਰੀਆਂ ਨੂੰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਦੀ ਅਪੀਲ ਕੀਤੀ ਹੈ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …