ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਮਗਰੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਅਹੁਦੇਦਾਰਾਂ ਨੇ ਸੱਚਖੰਡ
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ, ਜਿਥੇ ਉਨ੍ਹਾਂ ਨੂੰ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ।ਐਡਵੋਕੇਟ ਧਾਮੀ ਸਮੇਤ ਅਹੁਦੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਗਏ।ਇਸ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਦਫ਼ਤਰ ਵਿਖੇ ਆਪਣਾ ਕਾਰਜਭਾਰ ਸੰਭਾਲਿਆ ਅਤੇ ਸਾਰੀਆਂ ਪੰਥਕ ਧਿਰਾਂ ਨੂੰ ਨਾਲ ਲੈ ਕੇ ਚੱਲਣ ਦੀ ਵਚਨਬੱਧਤਾ ਪ੍ਰਗਟਾਈ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ …
Punjab Post Daily Online Newspaper & Print Media