ਸੰਗਰੂਰ, 9 ਨਵੰਬਰ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਚੀਮਾ (ਇੰਗਲਿਸ਼ ਮੀਡੀਅਮ) ਵਿਖੇ 26ਵਾਂ ਸਾਲਾਨਾ ਖੇਡ ਮੇਲਾ ਕਰਵਾਇਆ।ਪ੍ਰੋਗਰਾਮ ਦੇ ਮੁੱਖ
ਮਹਿਮਾਨ ਗੁਰਦੁਆਰਾ ਜਨਮ ਅਸਥਾਨ ਚੀਮਾ ਸਾਹਿਬ ਦੇ ਮੁੱਖ ਸੇਵਾਦਾਰ ਜਗਜੀਤ ਸਿੰਘ (ਕਾਕਾ ਵੀਰ ਜੀ) ਦੇ ਨਾਲ ਅਕਾਲ ਅਕੈਡਮੀ ਦੇ ਪ੍ਰਿੰਸੀਪਲ ਨੀਨਾ ਸ਼ਰਮਾ ਅਤੇ ਚੀਮਾ ਪੰਜਾਬੀ ਮੀਡੀਅਮ ਦੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਸਨ ਅਤੇ ਸਹਿ-ਮਹਿਮਾਨ ਸਿਮਰਨਜੀਤ ਸਿੰਘ ਅਤੇ ਨਿਰਵੈਰ ਸਿੰਘ ਸਨ।ਇਸ ਖੇਡ ਦਿਵਸ ਦੀ ਸ਼ੁਰੂਆਤ ਹਾਊਸ ਮਾਰਚ ਪਾਸਟ ਨਾਲ ਹੋਈ ਅਤੇ ਬੱਚਿਆਂ ਵਲੋਂ ਟਾਰਚ ਰੀਲੇਅ ਹੋਈ। ਪ੍ਰੋਗਰਾਮ ਦੀ ਆਰੰਭਤਾ ਸਹੁੰ-ਚੁੱਕ ਸਮਾਗਮ ਅਤੇ ਰਾਸ਼ਟਰੀ ਗੀਤ ਤੋਂ ਬਾਅਦ ਹੋਈ।ਖੇਡਾਂ ਦੇ ਮੁੱਖ ਮੁਕਾਬਲਿਆਂ ਵਿੱਚ 100 ਮੀਟਰ, 200 ਮੀਟਰ, 400 ਮੀਟਰ ਦੌੜ, ਰਿਲੇਅ ਦੌੜ, ਲੰਬੀ ਛਾਲ ਅਤੇ ਸ਼ਾਟਪੁੱਟ ਸਨ।ਇਹਨਾਂ ਖੇਡ ਮੁਕਾਬਲਿਆਂ ਵਿੱਚ ਅਕੈਡਮੀ ਦੇ ਸਾਰੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ।ਸੰਪੂਰਨ ਖੇਡਾਂ ਦਾ ਜੇਤੂ ਅਤੁਲ ਹਾਊਸ ਰਿਹਾ, ਜਿਨ੍ਹਾਂ ਨੂੰ ਟਰਾਫ਼ੀ ਨਾਲ ਸਨਮਾਨਿਤ ਕੀਤਾ ਗਿਆ।ਪ੍ਰੋਗਰਾਮ ਦੀ ਸਮਾਪਤੀ ਨੀਨਾ ਸ਼ਰਮਾ ਵਲੋ ਭਾਸ਼ਣ ਦੁਆਰਾ ਕੀਤੀ ਗਈ।ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਬੱਚਿਆ ਦੀ ਗੁਰਦੁਆਰਾ ਜਨਮ ਅਸਥਾਨ ਦੇ ਮੁੱਖ ਸੇਵਾਦਾਰ ਜਗਜੀਤ ਸਿੰਘ (ਕਾਕਾ ਵੀਰ ਜੀ) ਨੇ ਪ੍ਰਸੰਸਾ ਕੀਤੀ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media