Wednesday, August 26, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਮਨਾਇਆ ਰਾਸ਼ਟਰੀ ਸਿੱਖਿਆ ਦਿਵਸ

ਸਿੱਖਿਆ ਸਭ ਤੋਂ ਸ਼ਕਤੀਸ਼ਾਲੀ ਔਜ਼ਾਰ – ਵਿਦਵਾਨ
ਅੰਮ੍ਰਿਤਸਰ, 10 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਵਲੋਂ ਭਾਰਤ ਦੇ ਪਹਿਲੇ ਸਿੱਖਿਆ ਮੰਤਰੀ ਮੌਲਾਨਾ ਅਬੁਲ ਕਲਾਮ ਆਜ਼ਾਦ ਦੇ ਜਨਮ ਦਿਨ ਦੀ ਯਾਦ ਵਿੱਚ ‘ਰਾਸ਼ਟਰੀ ਸਿੱਖਿਆ ਦਿਵਸ’ ਪ੍ਰੋ. (ਡਾ.) ਅਮਿਤ ਕੌਟਸ, ਮੁਖੀ ਵਿਭਾਗ ਅਤੇ ਪ੍ਰੋ. (ਡਾ.) ਦੀਪਾ ਸਿਕੰਦ ਕੌਟਸ, ਡੀਨ ਫੈਕਲਟੀ, ਸਿੱਖਿਆ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅਗਵਾਈ ਵਿਚ ਮਨਾਇਆ ਗਿਆ।ਡਾ. ਅਮਿਤ ਕੌਟਸ ਨੇ ਪਹਿਲੇ ਸਿੱਖਿਆ ਮੰਤਰੀ ਮੌਲਾਨਾ ਅਬੁਲ ਕਲਾਮ ਆਜ਼ਾਦ ਦੇ ਜੀਵਨ ਇਤਿਹਾਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਬੁਲ ਕਲਾਮ ਆਜ਼ਾਦ ਦਾ ਨਾਂ ਭਾਰਤੀ ਸਿੱਖਿਆ ਪ੍ਰਣਾਲੀ ਵਿੱਚ ਬਹੁਤ ਪ੍ਰਸਿੱਧ ਅਤੇ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੇ ਅਣਗਿਣਤ ਯੋਗਦਾਨ ਕਾਰਨ ਉਨ੍ਹਾਂ ਦਾ ਜਨਮ ਦਿਨ ਮਨਾਇਆ ਜਾ ਰਿਹਾ ਹੈ।ਮੌਲਾਨਾ ਅਬੁਲ ਕਲਾਮ ਆਜ਼ਾਦ, ਜਿਨ੍ਹਾਂ ਨੂੰ ਅਬੁਲ ਕਲਾਮ ਗੁਲਾਮ ਮੁਹੀਉਦੀਨ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਇੱਕ ਬਹੁਪੱਖੀ ਸ਼ਖ਼ਸੀਅਤ ਸਨ।ਸਿਖਿਆ ਦੇ ਵਿਚ ਆਧੁਨਿਕ ਭਾਰਤ ਨੂੰ ਅੱਗੇ ਲਿਜਾਣ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਹੈ।
ਸਿੱਖਿਆ ਵਿਭਾਗ ਦੇ ਵਿਦਿਆਰਥੀਆਂ ਨੇ ਇੱਕ ਆਨਲਾਈਨ ਲਾਈਵ ਟੈਲੀਕਾਸਟ ਪ੍ਰੋਗਰਾਮ ਜਿਸ ਦਾ ਆਯੋਜਨ ਭਾਰਤ ਦੇ ਸਿੱਖਿਆ ਮੰਤਰਾਲੇ ਵੱਲੋਂ ਕੀਤਾ ਗਿਆ ਸੀ।ਇਸ ਵਿੱਚ ਸ਼ਿਰਕਤ ਕਰਦਿਆਂ ਸਿਖਿਆ ਪ੍ਰਣਾਲੀਆਂ ਦੀਆਂ ਵੱਖ ਵੱਖ ਦਿਸ਼ਾਵਾਂ ਬਾਰੇ ਭਾਰਤ ਦੇ ਇਤਿਹਾਸ ਬਾਰੇ ਜਾਣਕਾਰੀ ਪ੍ਰਾਪਤ ਕੀਤੀ।ਇਸ ਆਨਲਾਈਨ ਪ੍ਰੋਗਰਾਮ ਵਿੱਚ ਪਹਿਲਾ ਭਾਸ਼ਣ ਦਿੱਲੀ ਯੂਨੀਵਰਸਿਟੀ ਦੇ ਸਾਬਕਾ ਵਾਈਸ-ਚਾਂਸਲਰ, ਪਦਮ ਸ਼੍ਰੀ ਪ੍ਰੋ. (ਡਾ.) ਦਿਨੇਸ਼ ਸਿੰਘ ਨੇ ਦਿੰਦਿਆਂ ਭਾਰਤੀ ਸੰਸਕ੍ਰਿਤੀ ਅਤੇ ਭਾਰਤੀ ਨੈਤਿਕਤਾ ਦੇ ਨਾਲ ਭਾਰਤੀ ਗਿਆਨ ਪ੍ਰਣਾਲੀ ਨੂੰ ਉਜ਼ਾਗਰ ਕੀਤਾ।ਇਸ ਆਨਲਾਈਨ ਪ੍ਰੋਗਰਾਮ ਵਿੱਚ ਵੱਖ-ਵੱਖ ਅਹਿਮ ਸੰਸਥਾਵਾਂ ਤੋਂ ਪ੍ਰਸਿੱਧ ਹਸਤੀਆਂ ਨੇ ਭਾਗ ਲਿਆ।
ਪ੍ਰੋ (ਡਾ.) ਦੀਪਾ ਸਿਕੰਦ ਕੌਟਸ ਨੇ ਸਿੱਖਿਆ ਵਿੱਚ ਮੌਲਾਨਾ ਅਬੁਲ ਕਲਾਮ ਆਜ਼ਾਦ ਦੇ ਬੇਮਿਸਾਲ ਯੋਗਦਾਨ ਅਤੇ ਸਿੱਖਿਆ ਨੂੰ ਸਾਰਿਆਂ ਲਈ ਪਹੁੰਚਯੋਗ ਬਣਾਉਣ ਲਈ ਉਨ੍ਹਾਂ ਦੇ ਅਣਥੱਕ ਯਤਨਾਂ ਦੀ ਪ੍ਰੋੜਤਾ ਕਰਦਿਆਂ ਰਾਸ਼ਟਰੀ ਸਿੱਖਿਆ ਦਿਵਸ ਨੂੰ ਉਨ੍ਹਾਂ ਦੇ ਜਨਮ ਦਿਨ ਵਜੋਂ ਹਰ ਸਾਲ 11 ਨਵੰਬਰ ਨੂੰ ਮਨਾਉਣ ਬਾਰੇ ਦੱਸਿਆ।ਉਨ੍ਹਾਂ ਦੱਸਿਆ ਕਿ ੳਨ੍ਹਾਂ ਦੇ ਜਨਮ ਨੂੰ ਸਮਰਪਿਤ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਸਿੱਖਿਆ ਲਈ ਉਨ੍ਹਾਂ ਉਚ ਦ੍ਰਿਸ਼ਟੀ ਹਿਤ ਅਟੁੱਟ ਵਚਨਬੱਧਤਾ ਨੂੰ ਸ਼ਰਧਾਂਜਲੀ ਹੈ।ਉਨ੍ਹਾਂ ਕਿਹਾ ਕਿ ਉਹ ਦ੍ਰਿੜਤਾ ਨਾਲ ਵਿਸ਼ਵਾਸ ਕਰਦੇ ਸਨ ਕਿ ਸਿੱਖਿਆ ਸਭ ਤੋਂ ਸ਼ਕਤੀਸ਼ਾਲੀ ਔਜ਼ਾਰ ਹੈ, ਜਿਸ ਦੀ ਵਰਤੋਂ ਸਮਾਜ ਨੂੰ ਬਦਲਣ ਅਤੇ ਜਨਤਾ ਨੂੰ ਸ਼ਕਤੀ ਦੇਣ ਲਈ ਕੀਤੀ ਜਾ ਸਕਦੀ ਹੈ।ਉਨ੍ਹਾਂ ਦੇ ਅਣਥੱਕ ਯਤਨਾਂ ਸਦਕਾ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ.ਜੀ.ਸੀ) ਅਤੇ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ.ਆਈ.ਟੀ) ਦੀ ਸਥਾਪਨਾ ਕੀਤੀ ਗਈ ਸੀ।

Check Also

BBK DAV College for Women bags top University Position in Gndu Exams

Amritsar,  August 25 (Punjab Post Bureau) – BBK DAV College for Women has once again …