ਸੰਗਰੂਰ, 10 ਨਵੰਬਰ (ਜਗਸੀਰ ਲੌਂਗੋਵਾਲ) – ਪੈਰਾਮਾਉਂਟ ਪਬਲਿਕ ਸਕੂਲ ਚੀਮਾਂ ਦੇ ਬੱਚਿਆਂ ਵਲੋਂ ਦਿਵਾਲੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ।
ਇਸ ਤਿਉਹਾਰ ਦੀ ਖੁਸ਼ੀ ‘ਚ ਸਕੂਲ ਵਿੱਚ ਬੱਚਿਆਂ ਦੇ ਮਨੋਰੰਜ਼ਨ ਲਈ ਵੱਖ-ਵੱਖ ਪ੍ਰਤੀਯੋਗਿਤਾਵਾਂ ਜਿਵੇਂ ਨਰਸਰੀ ਤੋਂ ਕੇ.ਜੀ -ਫੈਂਸੀ ਡਰੈਸ ਕੰਪੀਟੀਸ਼ਨ, ਪਹਿਲੀ ਤੋਂ ਚੋਥੀ- ਹੈਲਥੀ ਟਿਫਨ ਬਾਕਸ, ਪੰਜਵੀਂ ਤੋਂ ਅੱਠਵੀਂ- ਸੋਲੋ-ਸਿੰਗਿੰਗ ਕੰਪੀਟੀਸ਼ਨ, ਨੌਵੀਂ ਤੋਂ ਬਾਰ੍ਹਵੀਂ- ਰੰਗੋਲੀ ਕੰਪੀਟੀਸ਼ਨ ਅਤੇ ਦੀਵਾ ਡੈਕੋਰੇਸ਼ਨ ਦੇ ਨਾਲ-ਨਾਲ ਲੜਕਿਆਂ ਲਈ ਵਾਲੀਵਾਲ, ਫੁੱਟਬਾਲ, ਕ੍ਰਿਕਟ, ਰੱਸਾ-ਕਸੀ, ਖੇਡ ਮੁਕਾਬਲੇ ਕਰਵਾਏ ਗਏ।ਸਕੂਲ ਮੈਨੇਜਮੈਂਟ ਵਲੋਂ ਜੇਤੂ ਬੱਚਿਆਂ ਨੂੰ ਇਨਾਮ ਦੇ ਕੇ ਉਹਨਾਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ। ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਨੇ ਦਿਵਾਲੀ ਦੇ ਤਿਉਹਾਰ ‘ਤੇ ਚਾਨਣਾ ਪਾਉਂਦੇ ਹੋਏ ਪ੍ਰਦੂਸ਼ਣ ਰਹਿਤ ਮਨਾਉਣ ਲਈ ਪ੍ਰੇਰਿਤ ਕੀਤਾ।ਪ੍ਰਿੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੌਰ ਤੇ ਸਮੂਹ ਸਟਾਫ਼ ਮੈਂਬਰਾਂ ਨੇ ਬੱਚਿਆਂ ਨੂੰ ਦਿਵਾਲੀ ਦੇ ਤਿਉਹਾਰ ਦੀ ਵਧਾਈ ਦਿੱਤੀ।ਸਕੂਲ ਦੀ ਮੈਨੇਜਮੈਂਟ ਵਲੋਂ ਸਾਰੇ ਸਟਾਫ ਨੂੰ ਦਿਵਾਲੀ ਦੇ ਗਿਫਟ ਅਤੇ ਮੁਬਾਰਕਬਾਦ ਦਿੱਤੀ ਗਈ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media