ਸੰਗਰੂਰ, 10 ਨਵੰਬਰ (ਜਗਸੀਰ ਲੌਂਗੋਵਾਲ) – ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਦੇ ਦੇ ਪ੍ਰਿੰਸੀਪਲ ਵਿਕਰਮ ਸ਼ਰਮਾ ਨੇ ਦੱਸਿਆ ਹੈ ਕਿ ਪਿੱਛਲੇ ਦਿਨੀ
ਸਕੂਲ ਦੇ ਵਿਦਿਆਰਥੀ ਹਰਦੀਪ ਸਿੰਘ ਨੇ ਸੀ.ਬੀ.ਐਸ.ਈ ਵਲੋਂ ਮਦਰਾਸ ਦੇ ਅਹਿਮਦ ਨਗਰ ਸਥਿਤ ਚਿਤਰਕੂਟ ਇੰਟਰਨੈਸ਼ਨਲ ਸਕੂਲ ਵਿਖੇ ਕਰਵਾਏ ਗਏ ਨੈਸ਼ਨਲ ਪੱਧਰ ਦੇ ਜਿਮਨਾਸਟਿਕ ਮੁਕਾਬਲੇ ਵਿੱਚ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਪੂਰੇ ਦੇਸ਼ ਵਿਚੋਂ ਚੌਥਾ ਰੈਂਕ ਹਾਸਿਲ ਕਰਕੇ ਸਕੂਲ ਅਤੇ ਅਪਣੇ ਮਾਤਾ ਪਿਤਾ ਦਾ ਨਾਮ ਚਮਕਾਇਆ ਹੈ।ਸਕੂਲ ਪਹੁੰਚਣ ‘ਤੇ ਸਕੂਲ ਮੈਨੇਜਮੈਟ ਵਲੋਂ ਹਾਰ ਪਾ ਕੇ ਸਵਾਗਤ ਕੀਤਾ ਗਿਆ।ਸਕੂਲ ਵਾਇਸ ਪ੍ਰਿੰਸੀਪਲ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਹਰਦੀਪ ਸਿੰਘ ਜਿਮਨਾਸਟਿਕ ਤੋਂ ਇਲਾਵਾ ਵੇਟਲਿਫਟਿੰਗ, ਰੇਸਲਿੰਗ ਆਦਿ ਕਈ ਖੇਡਾਂ ਵਿੱਚ ਜਿਲ੍ਹਾ ਅਤੇ ਸੂਬਾ ਪੱਧਰ ‘ਤੇ ਕਈ ਮੈਡਲ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰ ਚੁੱਕਿਆ ਹੈ।ਉਨਾਂ ਨੇ ਵਿਦਿਆਰਥੀ ਦੀ ਇਸ ਪ੍ਰਾਪਤੀ ‘ਚ ਇੰਚਾਰਜ਼ ਸ਼ਸ਼ੀਕਾਂਤ, ਕੋਚ ਪਿਰਥੀ ਸਿੰਘ ਅਤੇ ਰੁਪਿੰਦਰ ਸਿੰਘ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਸਾਰਿਆਂ ਨੂੰ ਵਧਾਈ ਦਿੱਤੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media