Thursday, May 29, 2025
Breaking News

ਦੀਵਾਲੀ ਮੌਕੇ ਪੰਜਾਬ ਭਾਜਪਾ ਸੰਗਠਨ ਸਕੱਤਰ ਸ੍ਰੀਨਿਵਾਸਲੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ) – ਦੀਵਾਲੀ ਅਤੇ ਬੰਦੀ ਛੋੜ ਦਿਵਸ `ਤੇ ਪੰਜਾਬ ਭਾਜਪਾ ਦੇ ਸੰਗਠਨ ਮੰਤਰੀ ਮੰਥਰੀ ਸ੍ਰੀਨਿਵਾਸਲੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮੱਥਾ ਟੇਕਿਆ।ਉਨ੍ਹਾਂ ਪੰਜਾਬ ਦੀ ਖੁਸ਼ਹਾਲੀ, ਚੜ੍ਹਦੀਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ।ਭਾਜਪਾ ਦੇ ਮੀਡੀਆ ਬੁਲਾਰੇ ਪ੍ਰੋ. ਸਰਚਾਂਦ ਸਿੰਘ ਨੇ ਦੱਸਿਆ ਕਿ ਸੂਚਨਾ ਕੇਂਦਰ ਵਿਖੇ ਮੰਥਰੀ ਸ੍ਰੀਨਿਵਾਸਲੂ ਦਾ ਸਨਮਾਨ ਕੀਤਾ ਗਿਆ।ਮੰਥਰੀ ਸ੍ਰੀਨਿਵਾਸਲੂ ਨੇ ਪਾਰਟੀ ਵਰਕਰਾਂ ਅਤੇ ਸੰਗਤਾਂ ਨਾਲ ਮਿਲ ਕੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਦੀਵੇ ਜਗਾ ਕੇ ਦੀਵਾਲੀ ਮਨਾਈ।ਉਨ੍ਹਾਂ ਰੋਸ਼ਨੀ ਦੀ ਸਜਾਵਟ, ਅਲੌਕਿਕ ਦੀਪਮਾਲਾ ਅਤੇ ਆਤਿਸ਼ਬਾਜ਼ੀ ਦੇ ਨਜ਼ਾਰੇ ਦਾ ਆਨੰਦ ਮਾਣਿਆ।ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਥੜ੍ਹਾ ਸਾਹਿਬ ਵਿਖੇ ਵੀ ਹਾਜ਼ਰੀ ਲਵਾਈ ਅਤੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ। ।
ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ, ਗੁਰਪ੍ਰਤਾਪ ਸਿੰਘ ਟਿੱਕਾ ਅਤੇ ਅਜੈਬੀਰ ਪਾਲ ਸਿੰਘ ਰੰਧਾਵਾ, ਭਾਜਪਾ ਐਸ.ਸੀ ਮੋਰਚੇ ਦੇ ਜਨਰਲ ਸਕੱਤਰ ਹਰਦੀਪ ਸਿੰਘ ਗਿੱਲ, ਭਾਜਪਾ ਓ.ਬੀ.ਸੀ ਸੈਲ ਦੇ ਜਨਰਲ ਸਕੱਤਰ ਕੰਵਰ ਬੀਰ ਸਿੰਘ ਮੰਜ਼ਿਲ, ਗਗਨਦੀਪ ਸਿੰਘ ਏ.ਆਰ ਅਤੇ ਪਲਵਿੰਦਰ ਸਿੰਘ ਸੰਧੂ ਵੀ ਮੌਜ਼ੂਦ ਸਨ।

Check Also

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ

ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …