ਸਮਰਾਲਾ, 14 ਨਵੰਬਰ (ਇੰਦਰਜੀਤ ਸਿੰਘ ਕੰਗ) – ਸਰਕਾਰੀ (ਕੰਨਿਆ) ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਮਰਾਲਾ ਵਿਖੇ ਸਕੂਲ ਦੀਆਂ ਲੋੜਵੰਦ ਵਿਦਿਆਰਥਣਾਂ ਨੂੰ ਸਕੂਲ ਪ੍ਰਿੰਸੀਪਲ ਰਜਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਏ ਇੱਕ ਸਾਦੇ ਸਮਾਗਮ ਦੌਰਾਨ ਪ੍ਰਵਾਸੀ ਭਾਰਤੀ ਦਵਿੰਦਰ ਸਿੰਘ ਧਾਮੀ ਯੂ.ਐਸ.ਏ ਅਤੇ ਰਵਨੀਤ ਸਿੰਘ ਧਾਮੀ ਯੂ.ਐਸ.ਏ ਵਲੋਂ ਕਰੀਬ 40000/- ਰੁਪਏ ਮੁੱਲ ਦੀਆਂ ਕੋਟੀਆਂ ਅਤੇ ਬੂਟ ਤਕਸੀਮ ਕੀਤੇ ਗਏ।ਸਕੂਲ ਪ੍ਰਿੰਸੀਪਲ ਰਜਿੰਦਰ ਸਿੰਘ ਨੇ ਪ੍ਰਵਾਸੀ ਵੀਰਾਂ ਦਾ ਧੰਨਵਾਦ ਕੀਤਾ।ਉਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੀਆਂ ਵਿਦਿਆਰਥਣਾਂ ਜੋ ਕਿ ਜਿਆਦਾਤਰ ਗਰੀਬ ਘਰਾਂ ਦੀਆਂ ਹੁੰਦੀਆਂ ਹਨ, ਅਜਿਹੀਆਂ ਬੱਚੀਆਂ ਦੀ ਸਹਾਇਤਾ ਲਈ ਪ੍ਰਵਾਸੀ ਵੀਰਾਂ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ।ਉਨ੍ਹਾਂ ਦੁਆਰਾ ਕੀਤੀ ਗਈ ਮਦਦ ਨਾਲ ਲੋੜਵੰਦ ਬੱਚੀਆਂ ਆਪਣੀ ਪੜ੍ਹਾਈ ਨੂੰ ਅੱਗੇ ਵੀ ਜਾਰੀ ਰੱਖ ਸਕਦੀਆਂ ਹਨ।
ਪ੍ਰਵਾਸੀ ਵੀਰਾਂ ਨੇ ਸਕੂਲ ਪ੍ਰਿੰਸੀਪਲ ਅਤੇ ਸਟਾਫ ਨੂੰ ਵਿਸ਼ਵਾਸ਼ ਦਿਵਾਇਆ ਕਿ ਲੋੜਵੰਦ ਵਿਦਿਆਰਥਣਾਂ ਦੀ ਉਹ ਅੱਗੇ ਵੀ ਮਦਦ ਕਰਦੇ ਰਹਿਣਗੇ, ਜਿਸ ਨਾਲ ਇਹ ਵਿਦਿਆਰਥਣਾ ਆਪਣੀ ਆਰਥਿਕ ਤੰਗੀ ਕਾਰਨ ਆਪਣੀ ਪੜ੍ਹਾਈ ਵਿਚਕਾਰ ਨਾ ਛੱਡ ਸਕਣ ਅਤੇ ਉਚ ਵਿੱਦਿਆ ਪ੍ਰਾਪਤ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂ ਰੌਸ਼ਨ ਕਰ ਸਕਣ।ਮਿੱਤਰਪਾਲ ਸਿੰਘ ਲਵਲੀ ਸਾਬਕਾ ਪ੍ਰਧਾਨ ਨਗਰ ਕੌਂਸਲ ਸਮਰਾਲਾ ਨੇ ਸਕੂਲ ਲਈ 5100/- ਰੁਪਏ ਦੀ ਰਾਸ਼ੀ ਦਾਨ ਕੀਤੀ ਗਈ।ਸਮੂਹ ਸਟਾਫ ਅਤੇ ਸਕੂਲ ਪ੍ਰਿੰਸੀਪਲ ਵਲੋਂ ਉਨ੍ਹਾਂ ਦਾ ਵੀ ਧੰਨਵਾਦ ਕੀਤਾ ਗਿਆ।
ਇਸ ਮੌਕੇ ਉਪਰੋਕਤ ਤੋਂ ਇਲਾਵਾ ਸੁਰਿੰਦਰ ਸਿੰਘ ਟਿਵਾਣਾ ਸਾਬਕਾ ਐਮ.ਸੀ, ਸੰਦੀਪ ਸਿੰਘ ਸ਼ੈਂਟੀ ਆਦਿ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ ਵੀ ਹਾਜ਼ਰ ਸੀ।
Check Also
“On The Spot painting Competition” of school students held at KT :Kalã Museum
Amritsar, December 20 (Punjab Post Bureau) – An “On The Spot painting Competition” of the …