Saturday, May 2, 2026

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅਨੇਕਾਂ ਸਿੱਖਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨਾਲ ਹੋਂਦ ਵਿਚ ਆਈ ਇਸ ਸਿੱਖ ਸੰਸਥਾ ਦਾ ਇਤਿਹਾਸ ਸ਼ਾਨਾਮੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਆਪਣੇ ਇਕ ਸਦੀ ਦੇ ਸਫ਼ਰ ਦੌਰਾਨ ਜਿਥੇ ਗੁਰਦੁਆਰਾ ਸਾਹਿਬਾਨ ਦੇ ਬੇਹਤਰ ਪ੍ਰਬੰਧਾਂ ਲਈ ਜ਼ੁੰਮੇਵਾਰੀ ਨਿਭਾਈ, ਉਥੇ ਧਰਮ ਦੇ ਪ੍ਰਚਾਰ ਪ੍ਰਸਾਰ ਦੇ ਨਾਲ-ਨਾਲ ਸਿੱਖਿਆ ਅਤੇ ਮੈਡੀਕਲ ਸੇਵਾਵਾਂ ਵਿਚ ਵੀ ਜ਼ਿਕਰਯੋਗ ਕਾਰਜ਼ ਕੀਤੇ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੁਦਰਤੀ ਆਫ਼ਤਾਂ ਸਮੇਂ ਨਿਭਾਈਆਂ ਸੇਵਾਵਾਂ ਦੀ ਪੂਰੀ ਦੁਨੀਆਂ ਵਿਚ ਚਰਚਾ ਹੋਈ। ਉਨ੍ਹਾਂ ਸਮੂਹ ਸਿੱਖ ਪੰਥ ਨੂੰ ਆਪਣੀ ਇਸ ਮਹਾਨ ਸੰਸਥਾ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਯਤਨ ਕਰਨ ਦੀ ਅਪੀਲ ਵੀ ਕੀਤੀ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …