Sunday, September 8, 2024

ਖਾਲਸਾ ਕਾਲਜ ਨਰਸਿੰਗ ਨੇ ਬਰੈਸਟ ਕੈਂਸਰ ਜਾਗਰੂਕਤਾ ਸਬੰਧੀ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਲੋਂ ਖ਼ਾਲਸਾ ਕਾਲਜ ਗਰਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਰੈਸਟ ਕੈਂਸਰ ਜਾਗਰੂਕਤਾ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਮੈਡੀਕਲ ਸਰਜੀਕਲ ਵਿਭਾਗ ਦੇ ਹੋਰਨਾਂ ਅਧਿਆਪਕਾਂ ਡਾ. ਤਰਨਦੀਪ ਕੌਰ (ਐਸੋਸੀਏਟ ਪ੍ਰੋਫੈਸਰ), ਅਸਿਸਟੈਂਟ ਪ੍ਰੋਫੈਸਰ ਡਾ. ਭਾਵਨਾ ਗੁਪਤਾ, ਰਵਨੀਤ ਕੌਰ, ਜਸਮੀਤ ਕੌਰ, ਕਲੀਨੀਕਲ ਇਨਸਟਰਕਟਰ ਵੰਦਨਾ, ਅਵਨੀਤ ਕੌਰ ਸਮੇਤ ਵਿਸ਼ਵ ਬਰੈਸਟ ਕੈਂਸਰ ਮਾਹ ਨੂੰ ਸਮਰਪਿਤ ਪ੍ਰੋਗਰਾਮ ’ਚ ਹਿੱਸਾ ਲਿਆ।
ਡਾ. ਅਮਨਪ੍ਰੀਤ ਕੌਰ ਨੇ ਦੱਸਿਆ ਕਿ ਲੋਕਾਂ ’ਚ ਛਾਤੀ ਦੇ ਕੈਂਸਰ ਦੀ ਜਾਗਰੂਕਤਾ ਲਈ ਹਰ ਸਾਲ ਬਰੈਸਟ ਕੈਂਸਰ ਜਾਗਰੂਕਤਾ ਦਿਵਸ ਮਨਾਇਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ‘ਇਕੱਲਿਆਂ ਨਾ ਕਰੋ ਬਰੈਸਟ ਕੈਂਸਰ ਦਾ ਸਾਮਨਾ’ ਵਿਸ਼ੇ ਨੂੰ ਮੁੱਖ ਰੱਖਦਿਆਂ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੇ ਸਹਿਯੋਗ ਨਾਲ ਵਿਦਿਆਰਥਣਾਂ ਨੂੰ ਛਾਤੀ ਦੇ ਕੈਂਸਰ ਸਬੰਧੀ ਲੱਛਣਾਂ ਅਤੇ ਇਲਾਜ਼ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ। ਪ੍ਰਿੰ: ਨਾਗਪਾਲ ਨੇ ਵੀ ਛਾਤੀ ਦੇ ਕੈਂਸਰ ਦੀ ਜਾਗਰੂਕਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।ਕਾਲਜ ਵਿਦਿਆਰਥੀਆ ਵਲੋਂ ਨਾਟਕ ਅਤੇ ਪੋਸਟਰ ਪ੍ਰਦਰਸ਼ਨੀ ਵੀ ਲਗਾਈ ਗਈ।ਐਮ.ਐਸ.ਈ ਦੇ ਵਿਦਿਆਰਥੀਆਂ ਨੇ ਬਰੈਸਟ ਕੈਂਸਰ ਦੀ ਜਾਂਚ ਅਤੇ ਲੱਛਣਾਂ ਬਾਰੇ ਸਕੂਲ ਵਿਦਿਆਰਥਣਾਂ ਨੂੰ ਜਾਣਕਾਰੀ ਦਿੱਤੀ।ਇਸ ਉਪਰੰਤ ਵਿਦਿਆਰਥੀਆਂ ਨੇ ਮਿਲ ਕੇ ਕਾਲਜ ’ਚ ਜਾਗਰੂਕਤਾ ਸਬੰਧੀ ਰੈਲੀ ਵੀ ਕੱਢੀ।

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …