ਸਮਰਾਲਾ, 16 ਨਵੰਬਰ (ਇੰਦਰਜੀਤ ਸਿੰਘ ਕੰਗ) – ਬਾਰ ਐਸੋਸੇਸ਼ਨ ਸਮਰਾਲਾ ਵਲੋਂ ਅੱਜ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਉਨ੍ਹਾਂ ਨਾਲ ਸ਼ਹੀਦ ਕੀਤੇ 6 ਹੋਰ ਸ਼ਹੀਦਾਂ ਵਿਸ਼ਨੂੰ ਗਣੇਸ਼ ਪਿੰਗਲੇ, ਜਗਤ ਸਿੰਘ, ਹਰਨਾਮ ਸਿੰਘ ਸਿਆਲਕੋਟੀ, ਬਖਸ਼ੀਸ਼ ਸਿੰਘ, ਸੁਰੈਣ ਸਿੰਘ (ਵੱਡਾ) ਅਤੇ ਸੁਰੈਣ ਸਿੰਘ (ਛੋਟਾ) ਦੇ ਸ਼ਹੀਦੀ ਦਿਨ ਮੌਕੇ ਇਕੱਠੇ ਹੋ ਕੇ ਸ਼ਰਧਾਂਜਲੀ ਭੇਟ ਕੀਤੀ ਗਈ।ਬਾਰ ਦੇ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਸ਼ਾਹੀ ਨੇ ਕਰਤਾਰ ਸਿੰਘ ਸਰਾਭੇ ਬਾਰੇ ਸੰਖੇਪ ਵਿੱਚ ਉਹਨਾਂ ਦੀ ਜ਼ਿੰਦਗੀ ਅਤੇ ਬਾਕੀ ਸ਼ਹੀਦਾਂ ਦੀ ਸ਼ਹਾਦਤ ਸਬੰਧੀ ਜਾਣਕਾਰੀ ਦਿੱਤੀ।ਉਨ੍ਹਾਂ ਆਪਣੇ ਸੰਬੋਧਨ ‘ਚ ਕਿਹਾ ਕਿ ਕਰਤਾਰ ਸਿੰਘ ਸਰਾਭਾ ਨੂੰ ਸ਼ਹੀਦ ਭਗਤ ਸਿੰਘ ਵੀ ਆਪਣਾ ਆਦਰਸ਼ ਮੰਨਦਾ ਸੀ।ਸਰਾਭਾ ਹੋਰਾਂ ਨੇ ਗ਼ਦਰ ਪਾਰਟੀ ਦੇ ਅਖ਼ਬਾਰ “ਗ਼ਦਰ’’ ਨੂੰ ਪੰਜਾਬੀ, ਹਿੰਦੀ, ਉਰਦੂ, ਗੁਜਰਾਤੀ ਤੇ ਪਸ਼ਤੋ ਭਾਸ਼ਾ ਵਿੱਚ ਕੱਢਿਆ।ਦੇਸ਼ ਦੀ ਆਜ਼ਾਦੀ ਲਈ ਲੜਾਈ ਲੜ੍ਹ ਰਹੇ ਇਨ੍ਹਾਂ ਪ੍ਰਵਾਨਿਆਂ ਨੂੰ 16 ਨਵੰਬਰ 1915 ਨੂੰ ਅੰਗਰੇਜ਼ ਸਰਕਾਰ ਨੇ ਲਹੌਰ ਸੈਂਟਰਲ ਜੇਲ੍ਹ ਵਿੱਚ ਫ਼ਾਂਸੀ ਦੇ ਦਿਤੀ।ਐਡਵੋਕੇਟ ਨਰਿੰਦਰ ਕੁਮਾਰ ਸ਼ਰਮਾ ਤੇ ਪਰਮਿੰਦਰ ਸਿੰਘ ਗਿੱਲ ਨੇ ਸ਼ਹੀਦਾਂ ਦੀ ਸ਼ਹੀਦੀ ਸ਼ਰਧਾ ਦੇ ਫੁੱਲ ਭੇਂਟ ਕੀਤੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡਵੋਕੇਟ ਸੇਖੋਂ, ਬਲਵਿੰਦਰ ਕੌਰ, ਰੁਪਿੰਦਰ ਕੌਰ, ਕਰਨੈਲ ਸਿੰਘ ਢਿੱਲੋਂ, ਦਵਿੰਦਰ ਸ਼ਾਮਗੜ੍ਹ, ਲਖਵੀਰ ਸਿੰਘ, ਐਸ.ਕੇ ਵਸ਼ਿਸ਼ਟ ਤੇ ਸਮੂਹ ਬਾਰ ਮੈਂਬਰ ਹਾਜ਼ਰ ਸਨ।ਆਖੀਰ ਵਿਚ ਬਾਰ ਐਸੋ: ਸਮਰਾਲਾ ਦੇ ਪ੍ਰਧਾਨ ਐਡਵੋਕੇਟ ਦਲਜੀਤ ਸ਼ਾਹੀ ਨੇ ਸਭ ਦਾ ਧੰਨਵਾਦ ਕੀਤਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …