ਅੰਮ੍ਰਿਤਸਰ, 24 ਦਸੰਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ ਨੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਤਾਊ ਮਾਂਗੇਵਾਲੀਆ ਦੇ ਅਚਾਨਕ ਸੜਕ ਹਾਦਸੇ ਵਿੱਚ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਇਥੋਂ ਜਾਰੀ ਪੈ੍ਰਸ ਨੋਟ ਵਿੱਚ ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ ਤੇ ਬੁਲੰਦ ਹੌਂਸਲੇ ਦੇ ਬਲਬੂਤੇ ਹੀ ਚੰਗੇ ਖਿਡਾਰੀ ਬਣਦੇ ਹਨ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਵੀ ਅਜਿਹੇ ਖਿਡਾਰੀਆਂ ਵਿੱਚੋਂ ਇਕ ਸੀ।ਉਨ੍ਹਾਂ ਕਿਹਾ ਕਿ ਹਰਵਿੰਦਰ ਸਿੰਘ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਨਾਲ ਸਮੁੱਚੇ ਖੇਡ ਜਗਤ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਉਨ੍ਹਾਂ ਕਿਹਾ ਕਿ ਪਰਮਾਤਮਾ ਅੱਗੇ ਕਿਸੇ ਦਾ ਜ਼ੋਰ ਨਹੀਂ ਕਿਉਂਕਿ ਜਨਮ ਅਤੇ ਮੌਤ ਦੋਵੇਂ ਹੀ ਅਕਾਲ ਪੁਰਖ ਦੇ ਹੱਥ ਹਨ ਤੇ ਅਕਾਲ ਪੁਰਖ ਦਾ ਭਾਣਾ ਅਟੱਲ ਹੈ।ਉਨ੍ਹਾਂ ਕਿਹਾ ਅਰਦਾਸ ਹੈ ਕਿ ਅਕਾਲ ਪੁਰਖ ਹਰਵਿੰਦਰ ਸਿੰਘ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਪਿੱਛੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
Check Also
ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ
ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …
Punjab Post Daily Online Newspaper & Print Media