ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ
ਯੂਨੀਵਰਸਿਟੀ ਕੈਂਪਸ ਵਿਖੇ ਦਸਵੀਂ/ਬਾਰਵੀਂ ਪਾਸ ਲੜਕੇ ਅਤੇ ਲੜਕੀਆਂ (ਬਿਨ੍ਹਾਂ ਉਮਰ ਹੱਦ ਦੇ) ਨੂੰ ਆਤਮ-ਨਿਰਭਰ ਬਣਾਉਣ ਲਈ 6 ਮਹੀਨੇ ਦੇ ਸਰਟੀਫਿਕੇਟ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ।ਇਨ੍ਹਾਂ ਕੋਰਸਾਂ ਵਿੱਚ ਡਰੈਸ ਡਿਜਾਈਨਿੰਗ (ਦਸਵੀਂ ਪਾਸ ਲੜਕੀਆਂ ਵਾਸਤੇ); ਬਿਓੂਟੀ ਕਲਚਰ (ਦਸਵੀਂ ਪਾਸ ਲੜਕੀਆਂ ਵਾਸਤੇ); ਵੈਬ ਡਿਵੈਲਪਮੈਂਟ (ਬਾਰਵੀਂ ਪਾਸ ਲੜਕੇ ਅਤੇ ਲੜਕੀਆਂ ਵਾਸਤੇ); ਵੈਬ ਡਿਜ਼ਾਈਨਿੰਗ (ਬਾਰਵੀਂ ਪਾਸ ਲੜਕੇ ਅਤੇ ਲੜਕੀਆਂ ਵਾਸਤੇ); ਕੰਪਿਊਟਰ ਬੇਸਿਕ ਕੌਨਸਪੈਟ (ਬਾਰਵੀਂ ਪਾਸ ਲੜਕੇ ਅਤੇ ਲੜਕੀਆਂ ਵਾਸਤੇ); ਕਮਿਊਨਿਕੇਸ਼ਨ ਸਕਿਲਜ਼ ਇੰਨ ਇੰਗਲਿਸ਼ (ਬਾਰਵੀਂ ਪਾਸ ਲੜਕੇ ਅਤੇ ਲੜਕੀਆਂ ਵਾਸਤੇ); ਟੈਕਸਾਈਲ ਡਿਜਾਈਨਿੰਗ (ਬਾਰਵੀਂ ਪਾਸ ਲੜਕੀਆਂ ਵਾਸਤੇ) ਸ਼ਾਮਲ ਹਨ।
ਵਿਭਾਗ ਦੇ ਡਾਇਰਰੈਕਟਰ ਨੇ ਦੱਸਿਆ ਕਿ ਇਹਨਾਂ ਕੋਰਸਾਂ ਵਿੱਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in <http://www.gndu.ac.in/>/lifelong/default.aspx‘ਤੇ ਆਨਲਾਈਨ ਦਾਖਲਾ ਫਾਰਮ ਭਰ ਸਕਦੇ ਹਨ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media