ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਦੇ ਯੁਵਕ ਭਲਾਈ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਭਾਗ ਨਾਲ ਮਿਲ
ਕੇ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਵਲੋਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਲੜਾਈ ’ਚ ਸ਼ਾਮਿਲ ਹੋਣ ਲਈ ਲਾਮਬੰਦ ਕਰਨ ਦੇ ਮੰਤਵ ਨਾਲ ਬੀਤੇ ਦਿਨੀਂ ਸੱਭਿਆਚਾਰਕ ਸਮਾਗਮ ਕਰਵਾਇਆ।ਇਸ ਦੀ ਪ੍ਰਧਾਨਗੀ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਕੀਤੀ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਵਲੋਂ ਉਨਾਂ ਦਾ ਸਵਾਗਤ ਕੀਤਾ ਗਿਆ।
ਡਾ. ਮਹਿਲ ਸਿੰਘ ਨੇ ਕਿਹਾ ਕਿ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ’ਚ ਨਸ਼ਿਆਂ ਵਿਰੁੱਧ ਲੜਾਈ ’ਚ ਸ਼ਾਮਿਲ ਹੋਣ ਵਾਲੇ ਵਿਦਿਆਰਥੀਆਂ ਦਾ ਉਤਸ਼ਾਹ ਜੀਵੰਤ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਸਾਫ ਤੌਰ ’ਤੇ ਸਪੱਸ਼ਟ ਸੀ।ਉਨ੍ਹਾਂ ਕਿਹਾ ਕਿ ਸਮਾਗਮ ਦੀ ਸ਼ਾਨਦਾਰ ਸਜਾਵਟ ਅਤੇ ਪੰਜਾਬੀ ਮੁਟਿਆਰਾਂ ਅਤੇ ਮੁੰਡਿਆਂ ਵਲੋਂ ਭੰਗੜੇ ਦੀਆਂ ਜਾਨਦਾਰ ਥਾਪਾਂ ਅਤੇ ਗਿੱਧੇ ਦੀ ਧਮਾਲ ਨਸ਼ੇ ਦੀ ਅਲਾਮਤ ਨਾਲ ਲੜਨ ਲਈ ਇੱਕ ਪੰਜਾਬੀ ਤੋਂ ਇਲਾਵਾ ਕੋਈ ਹੋਰ ਨਹੀਂ ਹੋ ਸਕਦਾ।ਉਨ੍ਹਾਂ ਕਿਹਾ ਕਿ ਪੰਜਾਬੀ ਨੌਜਵਾਨਾਂ ਦੀ ਕਾਬਲੀਅਤ ਇਤਿਹਾਸ ’ਚ ਸਭ ਤੋਂ ਅਨੋਖੀ ਹੈ।ਸੀ.ਪੀ ਨੌਨਿਹਾਲ ਸਿੰਘ ਨੇ ਕਾਲਜ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਓ ਆਪਾਂ ਹੱਥ ਮਿਲਾਈਏ ਅਤੇ ਆਪਣੇ ਸੂਬੇ ਵਿਚੋਂ ਨਸ਼ਿਆਂ ਦੀ ਬੁਰਾਈ ਨੂੰ ਜੜ੍ਹੋਂ ਪੁੱਟੀਏ।ਇਸ ਮੌਕੇ ਕਾਲਜ ਦੇ ਮੈਨੇਜਮੈਂਟ, ਫੈਕਲਟੀ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media