ਅੰਮ੍ਰਿਤਸਰ, 18 ਨਵੰਬਰ (ਜਗਦੀਪ ਸਿੰਘ) – ਸਾਹਿਤ ਦੇ ਪ੍ਰਤੀ ਪਿਆਰ ਜਾਗ੍ਰਿਤ ਕਰਨ ਲਈ ਸਾਹਿਤਕ ਕਲੱਬ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਅੰਮ੍ਰਿਤਸਰ ਵੱਲੋਂ ਨੌਵੀਂ ਤੇ ਦੱਸਵੀਂ ਜਮਾਤ ਦੇ ਵਿਅਿਦਾਰਥੀਆਂ ਲਈ ਪ੍ਰਮੁੱਖ ਲੇਖਿਕਾ ਸ਼੍ਰੀਮਤੀ ਅਰਤਿੰਦਰ ਸੰਧੂ ਦੁਆਰਾ ਪ੍ਰੇਰਨਾਦਾਇਕ ਵਿਚਾਰ ਚਰਚਾ ਕੀਤੀ ਗਈ।ਉਨ੍ਹਾਂ ਨੇ ਸਾਹਿਤ ਦੇ ਮਹੱਤਵ ‘ਤੇ ਜ਼ੋਰ ਪਾਉਂਦਿਆਂ ਸਿੱਖਿਆ ਅਤੇ ਨੋਜਵਾਨ ਪੀੜ੍ਹੀ `ਤੇ ਇਸ ਦੇ ਪ੍ਰਭਾਵ ਬਾਰੇ ਜਾਣਕਾਰੀ ਦਿੱਤੀ।ਉਹਨਾਂ ਨੇ ਵਿਦਿਆਰਥੀਆਂ ਨਾਲ ਆਪਣੇ ਜੀਵਨ ਦੇ ਮਨ ਨੂੰ ਛੂਹਣ ਵਾਲੇ ਅਨੁਭਵਾਂ ਨੂੰ ਸਾਂਝਾ ਕੀਤਾ।ਉਨ੍ਹਾਂ ਨੇ ਕਿਤਾਬਾਂ ਪੜ੍ਹਣ ਅਤੇ ਭਾਸ਼ਾ ਦੀਆਂ ਕੁਸ਼ਲਤਾਵਾਂ ਨੂੰ ਸੁਧਾਰਨ ਦੇ ਲਾਭਦਾਇਕ ਤਰੀਕਿਆਂ `ਤੇ ਚਾਨਣਾ ਪਾਇਆ।ਉਨ੍ਹਾਂ ਦੇ ਵਿਚਾਰਾਂ ਨੇ ਨੌਜਵਾਨ ਪੀੜ੍ਹੀ ਦੇ ਮਨਾਂ ‘ਤੇ ਅਹਿਮ ਪ੍ਰਭਾਵ ਪਾਇਆ।
ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼ੀਮਤੀ ਨੀਲਮ ਕਾਮਰਾ ਤੇ ਸਕੂਲ ਮੈਨੇਜਰ ਡਾ. ਪੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ.ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਸਕੂਲ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ।
ਸਕੂਲ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਆਏ ਬੁਲਾਰੇ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਕਿਤਾਬਾਂ ਪੜ੍ਹਣ ਦੀ ਆਦਤ ਅਪਨਾਉਣ ਦੀ ਪ੍ਰਰਣਾ ਕੀਤੀ, ਕਿਉਂਕਿ ਇਹ ਸਕਾਰਾਤਮਕ ਨੈਤਿਕ ਗੁਣਾਂ ਨੂੰ ਮਜ਼ਬੂਤ ਕਰਦੀਆਂ ਹਨ ਅਤੇ ਮਾਨਵਤਾ ਨੂੰ ਇੱਕ ਨਵੀਂ ਦਿਸ਼ਾ ਦਿੰਦੀਆਂ ਹਨ।
Check Also
ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …