ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜਿਲ੍ਹੇ ਦੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹਾ
99.96 ਫੀਸਦੀ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾ ਕੇ ਰਾਜ ਵਿਚੋਂ ਦੂਜੇ ਨੰਬਰ ‘ਤੇ ਆ ਗਿਆ ਹੈ।ਡੀ.ਸੀ ਥੋਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਈ-ਸੇਵਾ ਕੇਂਦਰ ਰਾਹੀਂ ਨਾਗਰਿਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਅੰਮ੍ਰਿਤਸਰ ਜਿਲ੍ਹਾ 21ਵੇਂ ਨੰਬਰ ’ਤੇ ਸੀ।ਪਰ ਪਿਛਲੇ ਕੁੱਝ ਦਿਨਾਂ ‘ਚ ਹੀ ਈ-ਸੇਵਾ ਬਕਾਇਆ ਕੇਸਾਂ ਨੂੰ ਖ਼ਤਮ ਕਰਨ ਲਈ ਪੈਂਡੇਂਸੀ ਨੂੰ ਵੱਡੀ ਹੱਦ ਤੱਕ ਖ਼ਤਮ ਕਰ ਦਿੱਤਾ ਗਿਆ ਹੈ। ਜਿਸ ਨਾਲ ਆਪਣਾ ਜਿਲ੍ਹਾ ਰਾਜ ਭਰ ਵਿੱਚ ਦੂਜੇ ਨੰਬਰ ’ਤੇ ਆ ਗਿਆ ਹੈ ਅਤੇੇ ਜਲਦ ਹੀ ਆਪਾਂ ਇੱਕ ਨੰਬਰ ’ਤੇ ਹੋਵਾਂਗੇ।ਉਨਾਂ ਕਿਹਾ ਕਿ ਇਸ ਪੱਧਰ ’ਤੇ ਰਹਿਣ ਲਈ ਅਧਿਕਾਰੀਆਂ ਅਤੇ ਸਬੰਧਤ ਕਰਮਚਾਰੀਆਂ ਨੂੰ ਹੋਰ ਸਖ਼ਤ ਮਿਹਨਤ ਕਰਨ ਦੀ ਜ਼ਰੂਰਤ ਹੈ।ਉਨਾਂ ਦੱਸਿਆ ਕਿ ਉਨਾਂ ਦੀ ਪਹਿਲੀ ਤਰਜ਼ੀਹ ਸੇਵਾ ਕੇਂਦਰਾਂ ਦੀ ਪੈਂਡੈਂਸੀ ਨੂੰ ਖ਼ਤਮ ਕਰਨਾ ਸੀ, ਜਿਸ ਵਿੱਚ ਸਫ਼ਲਤਾ ਮਿਲੀ ਹੈ। ਵਰਣਨ ਯੋਗ ਹੈ ਕਿ ਕਿ ਲੋਕਾਂ ਨੂੰ 90 ਫੀਸਦੀ ਕੰਮ ਸੇਵਾ ਕੇਂਦਰਾਂ ਅਤੇ ਫਰਦ ਕੇਂਦਰਾਂ ਨਾਲ ਪੈਂਦੇ ਹਨ ਅਤੇ ਪੈਂਡੈਂਸੀ ਖ਼ਤਮ ਹੋਣ ਨਾਲ ਲੋਕਾਂ ਨੂੰ ਕਾਫ਼ੀ ਰਾਹਤ ਮਿਲੀ ਹੈ।
ਉਨਾਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹੇ ਵਿੱਚ 41 ਸੇਵਾ ਕੇਂਦਰ ਕੰਮ ਕਰ ਰਹੇ ਹਨ ਅਤੇ ਇਨਾਂ ਸੇਵਾ ਕੇਂਦਰਾਂ ਵਿੱਚ 425 ਦੇ ਕਰੀਬ ਲੋਕਾਂ ਨੂੰ ਵੱਖ-ਵੱਖ ਮਹਿਕਮਿਆਂ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਪਿਛਲੇ ਸਾਲ 15 ਨਵੰਬਰ 2022 ਤੋਂ ਹੁਣ ਤੱਕ 3 ਲੱਖ 99 ਹਜ਼ਾਰ 221 ਲੋਕਾਂ ਵਲੋਂ ਸੇਵਾਵਾਂ ਲੈਣ ਲਈ ਸੇਵਾ ਕੇਂਦਰਾਂ ਤੱਕ ਪਹੁੰਚ ਕੀਤੀ ਗਈ ਹੈ।ਘਨਸ਼ਾਮ ਥੋਰੀ ਨੇ ਦੱਸਿਆ ਕਿ 3 ਲੱਖ 80 ਹਜ਼ਾਰ 957 ਲੋਕਾਂ ਨੂੰ ਵੱਖ-ਵੱਖ ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਮੁਹੱਈਆਂ ਕਰਵਾਈਆਂ ਗਈਆਂ ਹਨ ਅਤੇ 9053 ਬਿਨੈ ਪੱਤਰ ਮੁਕੰਮਲ ਨਾ ਹੋਣ ਕਰਕੇ ਰੱਦ ਕੀਤੇ ਗਏ ਹਨ।ਉਨਾਂ ਦੱਸਿਆ ਕਿ ਸੂਬੇ ਵਿੱਚ ਪਠਾਨਕੋਟ ਜਿਲ੍ਹਾ ਨੰਬਰ ਇਕ ’ਤੇ ਹੈ।
Check Also
ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਰੈਗੂਲੇਟ ਕਰਨ ਦਾ ਫ਼ੈਸਲਾ ਇਤਿਹਾਸਕ – ਵਿਧਾਇਕਾ ਜੀਵਨਜੋਤ ਕੌਰ
ਅੰਮ੍ਰਿਤਸਰ, 15 ਜੁਲਾਈ (ਜਗਦੀਪ ਸਿੰਘ) – ਅੰਮ੍ਰਿਤਸਰ ਹਲਕਾ ਪੂਰਬੀ ਤੋਂ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ …
Punjab Post Daily Online Newspaper & Print Media