ਅੰਮ੍ਰਿਤਸਰ, 18 ਨਵੰਬਰ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਪੜ੍ਹਦੀ ਨੌਵੀਂ ਕਲਾਸ ਦੀ ਵਿਦਿਆਰਥਣ ਪ੍ਰਭਮੇਹਰ ਨੇ ‘ਜਿਲ੍ਹਾ ਪੱਧਰੀ
ਵਿਗਿਆਨ ਮੰਥਨ ਪ੍ਰਤਿਯੋਗਿਤਾ’ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਭਾਰਤ ਸਿਖਿਆ ਵਿਭਾਗ ਅਤੇ ਐਨ.ਸੀ.ਈ.ਆਰ.ਟੀ ਵਲੋਂ ਜਿਲ੍ਹਾ ਪੱਧਰ ਦੀ ਪ੍ਰਤੀਯੋਗਿਤਾ ਦਾ ਬੀਤੇ ਦਿਨੀ ਆਯੋਜਨ ਕਰਵਾਇਆ ਗਿਆ।ਇਹ ਪ੍ਰਤੀਯੋਗਿਤਾ ਵਿਗਿਆਨ ‘ਤੇ ਆਧਾਰਿਤ ਆਨਲਾਈਨ ਪ੍ਰਸ਼ਨੋਤਰੀ ਸੀ।ਇਸ ਵਿੱਚ ਜਿਲ਼੍ਹੇ ਦੇ ਕਈ ਵਿਦਿਆਰਥੀਆਂ ਨੇ ਭਾਗ ਲਿਆ।ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਪ੍ਰਭਮੇਹਰ ਨੇ ਸ਼ਾਨਦਾਰ ਪ੍ਰਦਰਸ਼ਨ ਨਾਲ ਜਿਲ੍ਹੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਰਾਜ ਪੱਧਰੀ ਪ੍ਰਤੀਯੋਗਿਤਾ ਲਈ ਵੀ ਆਪਣੀ ਚੋਣ ਕਰਵਾਈ।
ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਜਿਥੇ ਵਿਦਿਆਰਥਣ ਨੂੰ ਵਧਾਈ ਦਿੱਤੀ, ਉਥੇ ਟੀਚਰਾਂ ਦੀ ਸਰਾਹਨਾ ਕੀਤੀ।ਸਕੂਲ਼ ਚੇਅਰਮੈਨ ਡਾ. ਵੀ.ਪੀ ਲੱਖਨਪਾਲ, ਖੇਤਰੀ ਅਧਿਕਾਰੀ ਡਾ. ਨੀਲਮ ਕਾਮਰਾ ਅਤੇ ਮੈਨੇਜਰ ਡਾ. ਰਾਜੇਸ਼ ਕੁਮਾਰ ਨੇ ਵੀ ਵਿਦਿਆਰਥਣ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media